ਮਿਡਲ ਈਸਟ ਸੰਕਟ ਤੇ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਦੇ ਵਿਚ ਆਮ ਆਦਮੀ ਨੂੰ ਵੱਡਾ ਝਟਕਾ ਲੱਗਾ ਹੈ। ਅੱਜ ਸਵੇਰੇ-ਸਵੇਰੇ ਪੈਟਰੋਲ ਡੀਜ਼ਲ ਦੇ ਨਵੇਂ ਰੇਟ ਜਾਰੀ ਹੋ ਗਏ ਹਨ। ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਰੇਟ ਵਿਚ ਵਾਧਾ ਕਰ ਦਿੱਤਾ ਹੈ ਜਿਸ ਨਾਲ ਆਮ ਜਨਤਾ ਦੀ ਜੇਬ ‘ਤੇ ਬੋਝ ਵਧ ਗਿਆ ਹੈ। ਅੱਜ ਦੇਸ਼ ਦੇ ਮੁੱਖ ਸ਼ਹਿਰਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਤੋਂ ਲੈ ਕੇ 3.60 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋਇਆ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਨਿਯਮਤ ਪੈਟਰੋਲ ਦੀ ਕੀਮਤ 97.77 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ, ਜਦੋਂ ਕਿ ਡੀਜ਼ਲ ਦੀ ਕੀਮਤ ਹੁਣ 90.67 ਰੁਪਏ ਪ੍ਰਤੀ ਲੀਟਰ ਪਹੁੰਚ ਗਈ ਹੈ।
ਇਸ ਦੌਰਾਨ, ਕੋਲਕਾਤਾ ‘ਚ 3.29 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਤੇ ਮੁੰਬਈ ‘ਚ 3.14 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ, ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 97.77 ਰੁਪਏ ਪ੍ਰਤੀ ਲੀਟਰ ਹੈ, ਕੋਲਕਾਤਾ ‘ਚ 108.74 ਰੁਪਏ ਪ੍ਰਤੀ ਲੀਟਰ ਤੇ ਮੁੰਬਈ ਵਿੱਚ 106.68 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਤੋਂ ਇਲਾਵਾ, ਚੇਨਈ ‘ਚ, ਪੈਟਰੋਲ ਦੀਆਂ ਕੀਮਤਾਂ 2.83 ਰੁਪਏ ਵਧੀਆਂ ਹਨ, ਜਿਸ ਨਾਲ ਮੌਜੂਦਾ ਕੀਮਤ 103.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ।
ਇਹ ਵੀ ਪੜ੍ਹੋ : 5 ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋਏ PM ਨਰਿੰਦਰ ਮੋਦੀ, ਊਰਜਾ ਤੇ ਰਣਨੀਤਿਕ ਸਬੰਧ ਮਜ਼ਬੂਤ ਕਰਨ ‘ਤੇ ਹੋਵੇਗਾ ਫੋਕਸ
ਦੂਜੇ ਪਾਸੇ, ਡੀਜ਼ਲ ਦੀਆਂ ਕੀਮਤਾਂ ‘ਚ ਵੀ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ ਡੀਜ਼ਲ ਦੀ ਕੀਮਤ, ਜੋ ਪਹਿਲਾਂ 87.67 ਰੁਪਏ ਪ੍ਰਤੀ ਲੀਟਰ ਸੀ, ਹੁਣ 90.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ, ਕੋਲਕਾਤਾ ‘ਚ ਡੀਜ਼ਲ ਦੀਆਂ ਕੀਮਤਾਂ 3.11 ਰੁਪਏ ਵਧ ਕੇ 95.13 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈਆਂ ਹਨ। ਮੁੰਬਈ ‘ਚ, ਡੀਜ਼ਲ ਦੀਆਂ ਕੀਮਤਾਂ 3.11 ਰੁਪਏ ਪ੍ਰਤੀ ਲੀਟਰ ਵਧੀਆਂ ਹਨ। ਤਾਮਿਲਨਾਡੂ ਦੀ ਰਾਜਧਾਨੀ ਚੇਨਈ ‘ਚ, ਡੀਜ਼ਲ 2.86 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ ਤੇ ਹੁਣ 95.25 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ।
ਮਿਡਲ ਈਸਟ ਸੰਕਟ ਕਾਰਨ ਗਲੋਬਲ ਮਾਰਕੀਟ ਵਿਚ ਕੱਚੇ ਤੇਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਵਧੀ ਹੈ। ਇਸੇ ਵਜ੍ਹਾ ਤੋਂ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ ਹੈ ਜਿਸ ਦਾ ਅਸਰ ਭਾਰਤ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਉੱਚੇ ਪੱਧਰ ‘ਤੇ ਬਣੀਆਂ ਰਹਿੰਦੀਆਂ ਹਨ ਤਾਂ ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜਲ ਦੇ ਰੇਟਾਂ ਵਿਚ ਵੀ ਵਾਧਾ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










