ਮੋਹਾਲੀ ਵਿਚ ਜ਼ੀਰਕਪੁਰ ਦੇ ਛੱਤ ਲਾਈਟ ਲੋਕ ਨੇੜੇ ਅੱਜ ਸਵੇਰੇ ਸਵਾਰੀਆਂ ਨਾਲ ਭਰੀ ਹੋਈ ਪ੍ਰਾਈਵੇਟ ਬੱਸ ਟਰੱਕ ਨਾਲ ਟੱਕਰ ਦੇ ਬਾਅਦ ਬੇਕਾਬੂ ਹੋ ਕੇ ਪਲਟ ਗਈ। ਬੱਸ ਮਨਾਲੀ ਤੋਂ ਦਿੱਲੀ ਜਾ ਰਹੀ ਸੀ। ਹਾਦਸੇ ਵਿਚ 15 ਦੇ ਕਰੀਬ ਯਾਤਰੀ ਜ਼ਖਮੀ ਹੋ ਗਏ ਹਨ।
ਹਾਦਸੇ ਮੌਕੇ ਬੱਸ ਵਿਚ ਲਗਭਗ 45 ਯਾਤਰੀ ਸਵਾਰ ਸਨ। ਮੌਕੇ ‘ਤੇ ਤੁਰੰਤ SSF ਦੀ ਟੀਮ ਪਹੁੰਚੀ ਤੇ ਉਨ੍ਹਾਂ ਵੱਲੋਂ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਦੇ ਬਾਅਦ ਮੌਕੇ ‘ਤੇ ਹਫੜਾ-ਦਫੜੀ ਮਚ ਗਈ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਜਾਂਚ ਪੂਰੀ ਹੋਣ ਦੇ ਬਾਅਦ ਦੋਸ਼ੀਆਂ ਖਿਲਾਫ ਉਚਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : NTA ਵੱਲੋਂ NEET(UG) 2026 ਦੀ ਪ੍ਰੀਖਿਆ ਦੀ ਤਾਰੀਕ ਦਾ ਐਲਾਨ, 21 ਜੂਨ 2026 ਨੂੰ ਮੁੜ ਹੋਵੇਗੀ NEET ਦੀ ਪ੍ਰੀਖਿਆ
ਮਿਲੀ ਖਬਰ ਮੁਤਾਬਕ ਹਾਦਸੇ ਵਿਚ ਇਕ ਨੌਜਵਾਨ ਬਸ ਦੇ ਹੇਠਾਂ ਆ ਗਿਆ ਜਿਸ ਦੀ ਬਾਂਹ ਗੰਭੀਰ ਤੌਰ ਤੋਂ ਨੁਕਸਾਨੀ ਗਈ। ਨੌਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਦੇ 6 ਮੁਲਾਜ਼ਮ ਮੌਕੇ ‘ਤੇ ਪਹੁੰਚੇ। ਉਨ੍ਹਾਂ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਰਾਹਤ ਕੰਮ ਸ਼ੁਰੂ ਕੀਤਾ ਤੇ ਬੱਸ ਵਿਚ ਫਸੇ ਯਾਤਰੀਆਂ ਨੂੰ ਬਾਹਰ ਕੱਢਿਆ। ਸ਼ੁਰੂਆਤੀ ਇਲਾਜ ਦੇ ਬਾਅਦ ਗੰਭੀਰ ਰੂਪ ਨਾਲ ਜ਼ਖਮੀ ਯਾਤਰੀਆਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










