ਪੰਜਾਬ ਦੀ ਸਿਆਸਤ ਵਿਚ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰਖੜਾ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ। ਪਟਿਆਲਾ ਵਿਚ ਆਯੋਜਿਤ ਇਕ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ।
ਸੁਰਜੀਤ ਸਿੰਘ ਰਖੜਾ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮਾਮਲਿਆਂ ‘ਤੇ ਲਿਆਂਦਾ ਗਿਆ ਸਖਤ ਕਾਨੂੰਨ ਤੇ ਸੂਬੇ ਵਿਚ ਨਹਿਰਾਂ ਜ਼ਰੀਏ ਪਾਣੀ ਪਹੁੰਚਾਉਣ ਦੀ ਇਤਿਹਾਸਕ ਮੁਹਿੰਮ ਹੀ ਉਨ੍ਹਾਂ ਨੂੰ ‘ਆਪ’ ਵਿਚ ਸ਼ਾਮਲ ਕਰਵਾਉਣ ਦੀ ਮੁੱਖ ਵਜ੍ਹਾ ਬਣੀ ਹੈ। ਉਹ ਆਉਣ ਵਾਲੀਆਂ ਚੋਣਾਂ ਵਿਚ ਸਮਾਣਾ ਚੋਣ ਖੇਤਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਨਗੇ।
ਉਨ੍ਹਾਂ ਕਿਹਾ ਕਿ ਮੇਰਾ ਆਮ ਆਦਮੀ ਪਾਰਟੀ ਵਿਚ ਆਉਣ ਦਾ ਫੈਸਲਾ ਪੂਰੀ ਤਰ੍ਹਾਂ ਤੋਂ ਪੰਜਾਬ ਦੇ ਹਿੱਤਾਂ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨਾਲ ਹੀ ਸਮਾਣਾ ਵਿਚ ਬੇਅਦਬੀ ਮਾਮਲੇ ਨੂੰ ਲੈ ਕੇ ਲਗਭਗ ਡੇਢ ਸਾਲ ਤੱਕ ਚੱਲੇ ਗੁਰਜੀਤ ਸਿੰਘ ਖਾਲਸਾ ਦੇ ਮੋਰਚੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਕਿਸ ਤਰ੍ਹਾਂ ਕੜਾਕੇ ਦੀ ਠੰਡ, ਭਿਆਨਕ ਗਰਮੀ ਤੇ ਹਨ੍ਹੇਰੀਆਂ ਵਿਚ ਪ੍ਰਦਰਸ਼ਨਕਾਰੀਆਂ ਨੇ 400 ਫੁੱਟ ਉੱਚੇ ਟਾਵਰ ‘ਤੇ ਰਹਿ ਕੇ ਸੰਘਰਸ਼ ਕੀਤਾ।
ਇਹ ਵੀ ਪੜ੍ਹੋ : ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋ/ਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ
ਦੱਸ ਦੇਈਏ ਕਿ ਸੁਰਜੀਤ ਸਿੰਘ ਰਖੜਾ ਪੰਜਾਬ ਦੀ ਸਿਆਸੀ ਵਿਚ ਵੱਡਾ ਤੇ ਰਸੂਖਦਾਰ ਨਾਂ ਹੈ। ਸਿਆਸਤ ਦੇ ਨਾਲ-ਨਾਲ ਉੁਨ੍ਹਾਂ ਦਾ ਤੇ ਉਨ੍ਹਾਂ ਦੇ ਭਰਾਵਾਂ ਦਾ ਵਿਦੇਸ਼ ਵਿਚ ਵੱਡਾ ਕਾਰੋਬਾਰ ਹੈ। ਰਖੜਾ ਪਰਿਵਾਰ ਦਾ ਅਮਰੀਕਾ ਵਿਚ ਬਿਜ਼ਨੈੱਸ ਅੰਪਾਇਰ ਹੈ ਜਿਸ ਕਾਰਨ ਉਨ੍ਹਾਂ ਦਾ ਪੰਜਾਬ ਦੇ ਪ੍ਰਵਾਸੀ ਭਾਰਤੀਆਂ ਵਿਚ ਚੰਗਾ ਪ੍ਰਭਾਵ ਮੰਨਿਆ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










