ਪੰਜਾਬ ਦੇ ਇੱਕ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਸ਼ਹਿਰ ਦੇ ਸਭ ਤੋਂ ਰਸ਼ ਵਾਲੇ ਇਲਾਕੇ 22 ਨੰਬਰ ਫਾਟਕ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਆਪਣੀ ਜ਼ਮੀਨ ਬਚਾਉਣ ਦੀ ਲੜਾਈ ਲੜ ਰਹੇ ਕਰਮਜੀਤ ਸਿੰਘ ਸਾਬਕਾ ਸਰਪੰਚ ਉੱਤੇ ਕੁਝ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਸ਼ਾਮ ਸਮੇਂ ਇਕੱਲੇ ਆਪਣੇ ਘਰ ਵਾਪਸ ਆ ਰਹੇ ਸਨ, ਤਾਂ 22 ਨੰਬਰ ਫਾਟਕ ਦੇ ਨੇੜੇ 4 ਤੋਂ 5 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਹ ਪੂਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰ ਹਮਲਾ ਕਰਨ ਤੋਂ ਬਾਅਦ ਮੌਕੇ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ। ਨਾਲ ਹੀ ਉਹਨਾਂ ਦੇ ਵੱਲੋਂ ਵਰਤੀ ਗਈ ਕਾਰ ਵੀ ਫੋਟੋਆਂ ਵਿੱਚ ਨਜ਼ਰ ਆ ਰਹੀ ਹੈ ਤੇ ਇੱਕ ਹਮਲਾਵਰ ਵੀ ਸਕੂਟੀ ਉੱਪਰ ਭੱਜਦਾ ਹੋਇਆ ਦਿਖ ਰਿਹਾ ਹੈ।
ਇਹ ਵੀ ਪੜ੍ਹੋ : ਘਰ ਦੇ ਬਾਹਰ ਕਾਰ ‘ਚ ਬੈਠੇ ਨੌਜਵਾਨ ਦਾ ਗੋਲੀ/ਆਂ ਮਾਰ ਕੇ ਕ/ਤਲ, CCTV ਕੈਮਰੇ ‘ਚ ਕੈਦ ਹੋਈ ਸਾਰੀ ਵਾਰ/ਦਾਤ
ਦੋਸ਼ ਹੈ ਕਿ ਉਨ੍ਹਾਂ ਨੇ ਕਰਮਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ ਕਰਮਜੀਤ ਸਿੰਘ ਕਿਸੇ ਤਰ੍ਹਾਂ ਉਥੋਂ ਭੱਜਣ ਵਿੱਚ ਕਾਮਯਾਬ ਹੋਏ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










