ਅਕਾਲੀ ਦਲ ਪੁਨਰ ਸੁਰਜੀਤ ਦਾ ਗਠਜੋੜ ਟੁੱਟ ਗਿਆ ਹੈ।ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ‘ਅਕਾਲੀ ਦਲ ਵਾਰਿਸ ਪੰਜਾਬ ਵੱਲੋਂ’ ਇਸ ਦਾ ਐਲਾਨ ਕੀਤਾ ਗਿਆ ਹੈ। ਕੁਝ ਸਿਧਾਂਤਕ ਮੁੱਦਿਆਂ ‘ਤੇ ਸਹਿਮਤੀ ਨਾ ਬਣਨ ਕਰਕੇ ਇਹ ਗਠਜੋੜ ਤੋੜ ਦਿੱਤਾ ਗਿਆ ਹੈ।
2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਸ ਗਠਜੋੜ ਦਾ ਐਲਾਨ ਕੀਤਾ ਗਿਆ ਸੀ। ਇਹ ਗਠਜੋੜ ਕੁਝ ਸਮਾਂ ਪਹਿਲਾਂ ਹੀ ਪੰਥਕ ਏਕਤਾ ਲਈ ਬਣਾਇਆ ਗਿਆ ਸੀ ਪਰ ਹੁਣ ਦੋਵੇਂ ਧਿਰਾਂ ਨੇ ਆਪੋ-ਆਪਣੇ ਰਾਹ ਵੱਖ ਕਰ ਲਏ ਹਨ। ਅਕਾਲੀ ਦਲ ਵਾਰਿਸ ਪੰਜਾਬ ਤੇ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਜੋੜ ਹੁਣ ਟੁੱਟ ਚੁੱਕਾ ਹੈ। ਗਠਜੋੜ ‘ਤੇ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਤੇ ਵਿਚਾਰ-ਵਟਾਂਦਰੇ ਕੀਤੇ ਗਏ ਤੇ ਦੂਜੀ ਧਿਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਦਾ ਵੀ ਦੋਸ਼ ਲਗਾਇਆ ਗਿਆ। ਗਠਜੋੜ ਦੀ ਬੁਨਿਆਦ ਕਮਜ਼ੋਰ ਹੋ ਰਹੀ ਸੀ, ਜਿਸ ਕਰਕੇ ਇਹ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਦਿੱਲੀ ਏਅਰਪੋਰਟ ‘ਤੇ ਭਾਰਤੀ ਮੂਲ ਦਾ ਅਮਰੀਕੀ ਨਾਗਰਿਕ ਗ੍ਰਿਫ਼ਤਾਰ, ਯਾਤਰੀ ਕੋਲੋਂ 115 Gold Bars ਕੀਤੀਆਂ ਬਰਾਮਦ
ਦੇਸ਼-ਵਿਦੇਸ਼ ਵਿਚ ਵਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਪੰਥਕ ਏਕਤਾ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਅਕਾਲੀ ਦਲ ਵਾਰਿਸ ਪੰਜਾਬ ਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਇਕ ਸਾਂਝੀ 8 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਇਸ ਕਮੇਟੀ ਵੱਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਕਈ ਮੂਲ ਸਿਧਾਂਤਾਂ ‘ਤੇ ਸਹਿਮਤੀ ਨਾ ਬਣਨ ਕਰਕੇ ਗਠਜੋੜ ਤੋੜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










