ਰਈਆ ਵਿਖੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਅਕਾਲੀ ਆਗੂ ਦੀ ਦੁਕਾਨ ‘ਤੇ ਫਾਇਰਿੰਗ ਹੋਈ ਹੈ। 7 ਤੋਂ 8 ਰਾਊਂਡ ਫਾਇਰ ਕੀਤੇ ਗਏ। ਜਾਣਕਾਰੀ ਅਨੁਸਾਰ 2 ਅਣਪਛਾਤੇ ਬਾਈਕ ‘ਤੇ ਸਵਾਰ ਹਮਲਾਵਰਾਂ ਵੱਲੋਂ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਹਾਲਾਂਕਿ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਲੱਗੇ CCTV ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਆਖਿਰਕਾਰ ਇਹ ਹਮਲਾ ਕਿਸ ਵੱਲੋਂ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਕਾਲੀ ਆਗੂ ਨੂੰ ਬੀਤੇ ਕੁਝ ਸਮਾਂ ਪਹਿਲਾਂ ਫਿਰੌਤੀ ਲਈ ਕਾਲ ਵੀ ਆਈ ਸੀ ਤੇ ਫਿਰੌਤੀ ਨਾ ਦੇਣ ਦੀ ਸੂਰਤ ਵਿਚ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਤੇ ਹੁਣ ਇਸ ਮਗਰੋਂ ਬੀਤੀ ਰਾਤ ਅਕਾਲੀ ਆਗੂ ਦੀ ਦੁਕਾਨ ‘ਤੇ ਫਾਇਰਿੰਗ ਕਰ ਦਿੱਤੀ ਗਈ।

ਇਹ ਵੀ ਪੜ੍ਹੋ : ਰਾਇਲ ਚੈਲੇਂਜਰਸ ਬੇਂਗਲੁਰੂ ਨੇ ਪਲੇਆਫ ਲਈ ਕੀਤਾ ਕੁਆਲੀਫਾਈ, ਪੰਜਾਬ ਕਿੰਗਜ਼ ਨੂੰ 23 ਦੌੜਾਂ ਤੋਂ ਹਰਾਇਆ
ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ ਤੇ ਉਨ੍ਹਾਂ ਵੱਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਨਗਰ ਪੰਚਾਇਤ ਚੋਣਾਂ ਦੇ ਮਾਹੌਲ ਵਿਚ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਅਕਾਲੀ ਆਗੂ ਨਾਲ ਸਬੰਧਤ ਉਮੀਦਵਾਰ ਦੀ ਦੁਕਾਨ ‘ਤੇ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ। ਗਨੀਮਤ ਰਹੀ ਕਿ ਗੋਲੀਬਾਰੀ ਨਾਲ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਪਰ ਉਥੇ ਹੀ ਅਕਾਲੀ ਆਗੂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਹਮਲਾਵਰਾਂ ਖਿਲਾਫ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਆਪਣੀ ਜਾਨ ਨੂੰ ਖਤਰਾ ਵੀ ਦੱਸਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










