ਪੰਜਾਬ ਵਿੱਚ ਗਰਮੀ ਦਾ ਕਹਿਰ ਤੇਜ਼ੀ ਨਾਲ ਵੱਧਣ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਲੋਕਾਂ ਨੂੰ ਹੀਟਵੇਵ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਤਾਜ਼ਾ ਮੌਸਮ ਬੁਲੇਟਿਨ ਅਨੁਸਾਰ ਸੂਬੇ ‘ਚ 18 ਮਈ ਤੋਂ ਲੈ ਕੇ 23 ਮਈ ਤੱਕ ਵੱਖ-ਵੱਖ ਹਿੱਸਿਆਂ ‘ਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਅੱਜ ਤੋਂ ਅਗਲੇ ਛੇ ਦਿਨਾਂ ਤੱਕ ਲਗਾਤਾਰ ਹੀਟਵੇਵ ਜਾਰੀ ਰਹੇਗੀ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਲਈ ਯੈਲੋ ਹੀਟਵੇਵ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪੂਰੇ ਪੰਜਾਬ ‘ਚ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਰਹੇਗਾ ਅਤੇ ਤੇਜ਼ ਧੁੱਪ ਕਾਰਨ ਤਾਪਮਾਨ ‘ਚ ਲਗਾਤਾਰ ਵਾਧਾ ਦੇਖਣ ਨੂੰ ਮਿਲੇਗਾ, ਜਿਸ ਕਾਰਨ ਦੁਪਹਿਰ ਵੇਲੇ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਲ ਹੋ ਜਾਵੇਗਾ।
ਪਠਾਨਕੋਟ ਵਿੱਚ ਐਤਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਵਾਧਾ ਹੋਇਆ ਹੈ, ਅਤੇ ਹੁਣ ਆਮ ਦੇ ਨੇੜੇ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 3.2 ਡਿਗਰੀ ਸੈਲਸੀਅਸ ਵਧਿਆ। ਅੰਮ੍ਰਿਤਸਰ ਵਿੱਚ 1.7 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 1.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 1.2 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 0.6 ਡਿਗਰੀ ਸੈਲਸੀਅਸ, ਫਾਜ਼ਿਲਕਾ ਵਿੱਚ 0.5 ਡਿਗਰੀ ਸੈਲਸੀਅਸ। ਫਰੀਦਕੋਟ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਇਹ ਵੀ ਪੜ੍ਹੋ : BJP ਆਗੂ ਡਾ.ਜਗਮੋਹਨ ਸਿੰਘ ਨੇ CM ਮਾਨ ਨੂੰ ਲਿਖੀ ਚਿੱਠੀ, ਪੰਜਾਬ ‘ਚ ਵੀ ਆਂਧਰਾ ਪ੍ਰਦੇਸ਼ ਮਾਡਲ ਲਾਗੂ ਕਰਨ ਦੀ ਮੰਗ
19 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਖੇਤਰਾਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ।
20 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਦੇ ਕੁਝ ਖੇਤਰਾਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ।
21 ਮਈ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .









