ਛੇ ਦਿਨਾਂ ਤੋਂ ਲਾਪਤਾ ਮਸ਼ਹੂਰ ਪੰਜਾਬੀ ਗਾਇਕਾ ਯਸ਼ਇੰਦਰ ਕੌਰ ਉਰਫ ਇੰਦਰ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਇਸ ਮਾਮਲੇ ਵਿਚ 2 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰਕੇ ਉਨ੍ਹਾਂ ਦਾ 2 ਦਿਨਾਂ ਦਾ ਰਿਮਾਂਡ ਲਿਆ ਗਿਆ ਹੈ। ਹਾਲਾਂਕਿ ਇਸ ਮਾਮਲੇ ਵਿਚ ਮੁੱਖ ਮੁਲਜਮ ਅਜੇ ਵੀ ਫਰਾਰ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਮਰਾਲਾ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ। ਦੂਜੇ ਪਾਸੇ ਇਸ ਸਨਸਨੀਖੇਜ਼ ਕਤਲ ਪਿੱਛੇ ਇਕਤਰਫਾ ਪਿਆਰ ਅਤੇ ਸਨਕ ਦੀ ਰੋਂਗਟੇ ਖੜ੍ਹੇ ਕਰ ਦੇਣ ਵਾਲੀ ਕਹਾਣੀ ਸਾਹਮਣੇ ਆਈ ਹੈ।

ਮ੍ਰਿਤਕਾ ਦੇ ਭਰਾ ਜੋਤਿੰਦਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਮੁਤਾਬਕ ਇੰਦਰ ਕੌਰ 13 ਮਈ ਨੂੰ ਰਾਤ 8:30 ਵਜੇ ਦੇ ਕਰੀਬ ਘਰੇਲੂ ਸਮਾਨ ਖਰੀਦਣ ਲਈ ਆਪਣੀ ਫੋਰਡ ਫਿਗੋ ਕਾਰ ਵਿੱਚ ਬਾਜ਼ਾਰ ਗਈ ਸੀ। ਜਦੋਂ ਉਹ ਲੰਬੇ ਸਮੇਂ ਤੱਕ ਘਰ ਨਹੀਂ ਪਰਤੀ ਤਾਂ ਪਰਿਵਾਰ ਨੂੰ ਕੁਝ ਅਣਸੁਖਾਵਾਂ ਵਾਪਰਣ ਦਾ ਸ਼ੱਕ ਹੋਇਆ। ਜਾਂਚ ਵਿੱਚ ਸਾਹਮਣੇ ਆਇਆ ਕਿ ਮੋਗਾ ਦੇ ਭਲੂਰ ਪਿੰਡ ਦਾ ਰਹਿਣ ਵਾਲਾ ਸੁਖਵਿੰਦਰ ਸਿੰਘ ਉਰਫ਼ ਸੁੱਖਾ ਇੰਦਰ ਕੌਰ ‘ਤੇ ਵਿਆਹ ਕਰਨ ਲਈ ਦਬਾਅ ਪਾ ਰਿਹਾ ਸੀ। ਇੰਦਰ ਕੌਰ ਵੱਲੋਂ ਉਸ ਦੇ ਪ੍ਰਸਤਾਵ ਨੂੰ ਠੁਕਰਾਉਣ ਤੋਂ ਗੁੱਸੇ ਵਿੱਚ ਆਏ ਸੁਖਵਿੰਦਰ ਨੇ ਇਸ ਕਾਤਲਾਨਾ ਸਾਜ਼ਿਸ਼ ਨੂੰ ਰਚਿਆ।

ਦੋਵੇਂ ਪੰਜ ਸਾਲ ਪਹਿਲਾਂ ਇੰਸਟਾਗ੍ਰਾਮ ‘ਤੇ ਦੋਸਤ ਬਣੇ ਸਨ, ਪਰ ਜਦੋਂ ਇੰਦਰ ਕੌਰ ਨੂੰ ਪਤਾ ਲੱਗਾ ਕਿ ਦੋਸ਼ੀ ਵਿਆਹਿਆ ਹੋਇਆ ਹੈ ਅਤੇ ਉਸ ਦੇ ਬੱਚੇ ਵੀ ਹਨ, ਤਾਂ ਇੰਦਰ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਨਾਲ ਦੋਸ਼ੀ ਉਸ ਤੋਂ ਖੁੰਨਸ ਰੱਖਣ ਲੱਗਾ।
ਪਰਿਵਾਰ ਦਾ ਦੋਸ਼ ਹੈ ਕਿ ਸੁਖਵਿੰਦਰ ਸਿੰਘ ਖਾਸ ਤੌਰ ‘ਤੇ ਇੰਦਰ ਕੌਰ ਤੋਂ ਬਦਲਾ ਲੈਣ ਲਈ ਕੈਨੇਡਾ ਤੋਂ ਪੰਜਾਬ ਆਇਆ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਰਸਤੇ ਵਿੱਚ ਗਾਇਕਾ ਦੀ ਕਾਰ ‘ਤੇ ਹਮਲਾ ਕੀਤਾ ਅਤੇ ਗੰਨਪੁਆਇੰਟ ‘ਤੇ ਉਸ ਨੂੰ ਅਗਵਾ ਕਰ ਲਿਆ। ਫਿਰ ਦੋਸ਼ੀ ਨੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸਦੀ ਲਾਸ਼ ਨੀਲੋ ਨਹਿਰ ਵਿੱਚ ਸੁੱਟ ਦਿੱਤੀ। ਅਪਰਾਧ ਕਰਨ ਤੋਂ ਤੁਰੰਤ ਬਾਅਦ, ਮੁੱਖ ਦੋਸ਼ੀ ਸੁਖਵਿੰਦਰ ਸਿੰਘ ਕਾਨੂੰਨੀ ਸਿਕੰਜੇ ਤੋਂ ਬਚਦੇ ਹੋਏ ਵਾਪਸ ਕੈਨੇਡਾ ਰਫੂਚੱਕਰ ਹੋ ਗਿਆ।
ਇਹ ਵੀ ਪੜ੍ਹੋ : ਹੁਣ ਅੰਡਰਗਰਾਊਂਡ ਹੋਣਗੀਆਂ ਬਿਜਲੀ ਦੀਆਂ ਤਾਰਾਂ! CM ਮਾਨ ਵੱਲੋਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ
ਇਸ ਬਾਰੇ ਜਾਣਕਾਰੀ ਦਿੰਦਿਆਂ ਬਲਬੀਰ ਸਿੰਘ ਥਾਣਾ ਇੰਚਾਰਜ ਜਾਮਲਪੁਰ ਨੇ ਦੱਸਿਆ ਕਿ ਨਹਿਰ ਵਿੱਚ ਇੱਕ ਔਰਤ ਦੀ ਲਾਸ਼ ਮਿਲਣ ਦੀ ਸੂਚਨਾ ਮਿਲਣ ‘ਤੇ ਇੱਕ ਪੁਲਿਸ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਪਰਿਵਾਰ ਨੇ ਉਸ ਦੇ ਕੱਪੜਿਆਂ ਤੇ ਹੁਲੀਏ ਦੇ ਆਧਾਰ ‘ਤੇ ਮ੍ਰਿਤਕਾ ਦੀ ਪਛਾਣ ਇੰਦਰ ਕੌਰ ਵਜੋਂ ਕੀਤੀ ਹੈ। ਭਾਰਤੀ ਦੰਡ ਵਿਧਾਨ ਦੀਆਂ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਫਰਾਰ ਸਹਿ-ਮੁਲਜ਼ਮਾਂ ਦੀ ਭਾਲ ਜਾਰੀ ਹੈ ਅਤੇ ਮੁੱਖ ਦੋਸ਼ੀ ਨੂੰ ਵਿਦੇਸ਼ ਤੋਂ ਵਾਪਸ ਲਿਆਉਣ ਲਈ ਕਾਨੂੰਨੀ ਅਤੇ ਕੂਟਨੀਤਕ ਯਤਨ ਸ਼ੁਰੂ ਕਰ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










