ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਮਾਲਾ ਦਾ ਲਾਸਟ ਮੋਤੀ ਵੀ ਖਤਮ ਹੋ ਗਿਆ ਹੈ ਯਾਨੀ ਮਨਪ੍ਰੀਤ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਤਾਲਮੇਲ ਕਮੇਟੀ ਦੇ ਕਨਵੀਨਰ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਅਕਾਲੀ ਦਲ ਪੁਨਰ ਸੁਰਜੀਤ ਦਾ ਗਠਜੋੜ ਟੁੱਟਿਆ ਹੈ।ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ‘ਅਕਾਲੀ ਦਲ ਵਾਰਿਸ ਪੰਜਾਬ ਵੱਲੋਂ’ ਇਸ ਦਾ ਐਲਾਨ ਕੀਤਾ ਗਿਆ ਸੀ। ਕੁਝ ਸਿਧਾਂਤਕ ਮੁੱਦਿਆਂ ‘ਤੇ ਸਹਿਮਤੀ ਨਾ ਬਣਨ ਕਰਕੇ ਇਹ ਗਠਜੋੜ ਤੋੜ ਦਿੱਤਾ ਗਿਆ। 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇਸ ਗਠਜੋੜ ਦਾ ਐਲਾਨ ਕੀਤਾ ਗਿਆ ਸੀ। ਇਹ ਗਠਜੋੜ ਕੁਝ ਸਮਾਂ ਪਹਿਲਾਂ ਹੀ ਪੰਥਕ ਏਕਤਾ ਲਈ ਬਣਾਇਆ ਗਿਆ ਸੀ ਪਰ ਹੁਣ ਦੋਵੇਂ ਧਿਰਾਂ ਨੇ ਆਪੋ-ਆਪਣੇ ਰਾਹ ਵੱਖ ਕਰ ਲਏ ਹਨ। ਗਠਜੋੜ ‘ਤੇ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਤੇ ਵਿਚਾਰ-ਵਟਾਂਦਰੇ ਕੀਤੇ ਗਏ ਤੇ ਦੂਜੀ ਧਿਰ ਵੱਲੋਂ ਗੈਰ-ਜ਼ਿੰਮੇਵਾਰਾਨਾ ਬਿਆਨਬਾਜ਼ੀ ਦਾ ਵੀ ਦੋਸ਼ ਲਗਾਇਆ ਗਿਆ। ਗਠਜੋੜ ਦੀ ਬੁਨਿਆਦ ਕਮਜ਼ੋਰ ਹੋ ਰਹੀ ਸੀ, ਜਿਸ ਕਰਕੇ ਇਹ ਫੈਸਲਾ ਲਿਆ ਗਿਆ।
ਇਹ ਵੀ ਪੜ੍ਹੋ : ਪੰਜਾਬ ਦੇ ਮੈਡੀਕਲ ਸਟੋਰ ਅੱਜ ਰਹਿਣਗੇ ਬੰਦ, ਦਵਾਈਆਂ ਦੀ ਆਨਲਾਈਨ ਵਿਕਰੀ ’ਤੇ ਛੋਟ ਦੇ ਵਿਰੋਧ ‘ਚ ਕੀਤਾ ਸੰਘਰਸ਼ ਦਾ ਐਲਾਨ
ਦੇਸ਼-ਵਿਦੇਸ਼ ਵਿਚ ਵਸਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਤੇ ਪੰਥਕ ਏਕਤਾ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਅਕਾਲੀ ਦਲ ਵਾਰਿਸ ਪੰਜਾਬ ਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਇਕ ਸਾਂਝੀ 8 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ ਤੇ ਇਸ ਕਮੇਟੀ ਵੱਲੋਂ ਕਈ ਮੀਟਿੰਗਾਂ ਕੀਤੀਆਂ ਗਈਆਂ ਪਰ ਕਈ ਮੂਲ ਸਿਧਾਂਤਾਂ ‘ਤੇ ਸਹਿਮਤੀ ਨਾ ਬਣਨ ਕਰਕੇ ਗਠਜੋੜ ਤੋੜ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










