ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਟੀਮ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 10 ਕਿਲੋਗ੍ਰਾਮ ਆਈ.ਸੀ.ਈ. (ਮੈਥਾਮਫੇਟਾਮਾਈਨ) ਅਤੇ 04 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੁਬਈ ਦੇ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸਨ ਜੋ ਅਬੂ ਧਾਬੀ/ਦੁਬਈ ਤੋਂ ਕੰਮ ਕਰ ਰਿਹਾ ਸੀ ਅਤੇ ਉਸਦੇ ਨਿਰਦੇਸ਼ਾਂ ਹੇਠ ਪੰਜਾਬ ਅਤੇ ਦਿੱਲੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਹੇ ਸਨ। ਇੱਕ ਮੁਲਜ਼ਮ ਹਾਲ ਹੀ ਵਿੱਚ ਦੁਬਈ ਤੋਂ ਵਾਪਸ ਆਇਆ ਸੀ, ਜਿੱਥੇ ਉਸਨੂੰ ਕਥਿਤ ਤੌਰ ‘ਤੇ ਸਿਖਲਾਈ ਦਿੱਤੀ ਗਈ ਸੀ ਅਤੇ ਹੈਰੋਇਨ ਅਤੇ ਆਈ.ਸੀ.ਈ. ਦੀਆਂ ਖੇਪਾਂ ਦੀ ਢੋਆ-ਢੁਆਈ ਦਾ ਕੰਮ ਸੌਂਪਿਆ ਗਿਆ ਸੀ, ਜਿਸ ਨਾਲ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ : ਕੁਰਾਲੀ : ਦਾਦਾ-ਦਾਦੀ ਨਾਲ ਸਕੂਲੋਂ ਵਾਪਸ ਆ ਰਹੀ ਪੋਤੀ ਨੂੰ ਅਣਪਛਾਤਿਆਂ ਨੇ ਕੀਤਾ ਅਗਵਾ, ਘਟਨਾ CCTV ‘ਚ ਕੈਦ
ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਛੇਹਰਟਾ ਅੰਮ੍ਰਿਤਸਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਸ ਨਸ਼ਾ ਤਸਕਰੀ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ ਕਰਨ ਅਤੇ ਵਾਧੂ ਬਰਾਮਦਗੀਆਂ ਦਾ ਪਤਾ ਲਗਾਉਣ ਲਈ ਅਤੇ ਅਗਲੇਰੇ ਤੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










