ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ 2 ਦਿਨਾਂ ਦੇ ਲੁਧਿਆਣਾ ਦੌਰੇ ‘ਤੇ ਪਹੁੰਚ ਰਹੇ ਹਨ ਜਿਥੇ ਏਅਰਪੋਰਟ ‘ਤੇ ਖੁਦ ਸੀਐੱਮ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦਾ ਸਵਾਗਤ ਕਰਨਗੇ। ਸਿਆਸੀ ਹਲਚਲ ਵਧਣੀ ਸ਼ੁਰੂ ਹੋ ਗਈ।
2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਿਆਸੀ ਮੈਦਾਨ ਸਜਣਾ ਸ਼ੁਰੂ ਹੋ ਗਿਆ ਹੈ। ਪਾਰਟੀ ਸੰਗਠਨ ਦੇ ਨਾਲ ਅਹਿਮ ਮੀਟਿੰਗ ਹੋਵੇਗੀ ਜਿਥੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਈ ਜਾਵੇਗੀ। ਇਸ ਮੌਕੇ ਪਾਰਟੀ ਦੇ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ : ਯੂਕੇ ‘ਚ ਪੰਜਾਬੀ ਨੌਜਵਾਨ ਦੀ ਭੇਦ/ਭਰੇ ਹਾਲਾਤਾਂ ‘ਚ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਅਰਸ਼ਦੀਪ ਸਿੰਘ
ਇਸ ਦੌਰੇ ਦਾ ਮੁੱਖ ਏਜੰਡਾ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਜ਼ਮੀਨੀ ਰਣਨੀਤੀ ਘੜਨਾ ਅਤੇ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ, ਇਸੇ ਲਈ ਸਿਆਸਤ ਦੇ ਨਜ਼ਰੀਏ ਤੋਂ ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਮੀਟਿੰਗ ਵਿਚ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਖਾਸ ਯੋਜਨਾ ਵੀ ਤਿਆਰ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










