ਤਮਿਲਨਾਡੂ ਵਿਚ ਮੁੱਖ ਮੰਤਰੀ ਵਿਜੇ ਥਲਾਪਤੀ ਦੀ ਅਗਵਾਈ ਵਿਚ ਬਣੀ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਨਿਪਟਣ ਲਈ ਸਖਤ ਕਦਮ ਚੁੱਕੇ ਹਨ। ਸਰਕਾਰੀ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਤੇ ਈਮਾਨਦਾਰੀ ਲਿਆਉਣ ਦੇ ਮਕਸਦ ਨਾਲ ਭ੍ਰਿਸ਼ਟਾਚਾਰ ਵਿਰੋਧੀ ਵਿਭਾਗ ਨੂੰ ਮਜ਼ਬੂਤ ਕੀਤਾ ਗਿਆ ਹੈ ਤੇ ਇਕ ਵੱਡਾ ਐਲਾਨ ਕੀਤਾ ਗਿਆ ਹੈ। ਇਸ ਨਵੀਂ ਨੀਤੀ ਤਹਿਤ ਲੋਕਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ ਕਿ ਜੇਕਰ ਕਿਸੇ ਵੀ ਸਰਕਾਰੀ ਵਿਭਾਗ ਵਿਚ ਉਨ੍ਹਾਂ ਤੋਂ ਰਿਸ਼ਵਤ ਮੰਗੀ ਜਾਂਦੀ ਹੈ। ਭਾਵੇਂ ਹੀ ਉਹ ਰਕਮ 1000 ਰੁਪਏ ਹੀ ਕਿਉਂ ਨਾ ਹੋਵੇ ਤਾਂ ਉਹ ਸਬੂਤਾਂ ਸਣੇ ਸ਼ਿਕਾਇਤ ਦਰਜ ਕਵਾਏ।
ਸਰਕਾਰ ਨੇ ਐਲਾਨ ਕਰਦੇ ਹੋਏ ਕਿਹਾ ਕਿ ਜੋ ਲੋਕ ਰਿਸ਼ਵਤ ਮੰਗਣ ਵਾਲੇ ਅਧਿਕਾਰੀਆਂ ਖਿਲਾਫ ਸਹੀ ਸਬੂਤਾਂ ਦੇ ਨਾਲ ਸ਼ਿਕਾਇਤ ਦਰਜ ਕਰਾਉਣਗੇ, ਉਨ੍ਹਾਂ ਨੂੰ 1 ਲੱਖ ਰੁਪਏ ਨਕਦ ਇਨਾਮ ਦਿੱਤਾ ਜਾਵੇਗਾ। ਥਲਾਪਤੀ ਵਿਜੇ ਦੀ ਟੀਵੀਕੇ ਸਰਕਾਰ ਨੇ ਇਸ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਇਹ ਹੈਲਪਲਾਈਨ ਨੰਬਰ 1800 425 1555 ਸ਼ੁਰੂ ਕੀਤੀ ਗਈ ਹੈ। ਇਸ ਫੈਸਲੇ ਦਾ ਮਕਸਦ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਪੂਰੀ ਤਰ੍ਹਾਂ ਖਤਮ ਕਰਨ ਵਿਚ ਜਨਤਾ ਨੂੰ ਸਗਰਮ ਕਰਨਾ ਹੈ।
ਇਹ ਵੀ ਪੜ੍ਹੋ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ 2 ਦਿਨਾ ਲੁਧਿਆਣਾ ਦੌਰੇ ‘ਤੇ, CM ਮਾਨ ਨਾਲ ਕਰਨਗੇ ਅਹਿਮ ਮੀਟਿੰਗ
ਦਰਅਸਲ TVK ਸਰਕਾਰ ਆਪਣੀ ਚੋਣ ਮੁਹਿੰਮ ਦੌਰਾਨ ਕੀਤੇ ਗਏ ਇਕ ਵਾਅਦੇ ਨੂੰ ਪੂਰਾ ਕਰਨ ਲਈ ਸਰਗਰਮ ਕਦਮ ਚੁੱਕ ਰਹੀ ਹੈ। ਮੁਹਿੰਮ ਦੌਰਾਨ ਇਹ ਐਲਾਨ ਕੀਤਾ ਗਿਆ ਸੀ ਕਿ ਜੇਕਰ ਉਹ ਸੱਤਾ ਵਿਚ ਆਉਂਦੇ ਹਨ ਤਾਂ ਆਧਾਰ ਕਾਰਡ ਦੀ ਤਰ੍ਹਾਂ ਹੀ ਇਕ ਤਮਿਲਨਾਡੂ ਨਾਗਰਿਕਤਾ ਕਾਰਡ ਜਾਰੀ ਕਰਨਗੇ। ਇਸ ਕਾਰਡ ਵਿਚ ਹਰ ਪਰਿਵਾਰ ਬਾਰੇ ਜਾਣਕਾਰੀ ਹੋਵੇਗੀ। ਕਾਰਡ ਜ਼ਰੀਏ ਲੋਕ ਜਨਮ ਤੋਂ ਹੀ ਵਿਗਿਆਨਕ ਤੇ ਯੋਜਨਾਬੱਧ ਤਰੀਕੇ ਨਾਲ ਸਰਕਾਰੀ ਯੋਜਨਾਵਾਂ ਦਾ ਫਾਇਦਾ ਲੈ ਸਕਣਗੇ ਜਿਸ ਨਾਲ ਉਨ੍ਹਾਂ ਨੂੰ ਖਾਸ ਅਧਿਕਾਰਾਂ ਲਈ ਅਪਲਾਈ ਕਰਨ ਜਾਂ ਰਿਸ਼ਵਤ ਦੇਣ ਦੀ ਲੋੜ ਨਹੀਂ ਪਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










