ਸਕੂਲੀ ਬੱਚਿਆਂ ਦੀਆਂ ਮੌਜਾਂ ਲੱਗ ਗਈਆਂ ਹਨ। ਹਰਿਆਣਾ ਵਿਚ ਬੱਚਿਆਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਧਦੀ ਗਰਮੀ ਤੇ ਤੇਜ਼ ਧੁੱਪ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਸਿੱਖਿਆ ਵਿਭਾਗ ਨਾਲ ਮੀਟਿੰਗ ਮਗਰੋਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਇਸ ਦਾ ਐਲਾਨ ਕੀਤਾ ਹੈ। ਹਰਿਆਣਾ ਵਿਚ 25 ਮਈ ਤੋਂ 30 ਜੂਨ ਤੱਕ ਦੀਆਂ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ।
ਦੱਸ ਦੇਈਏ ਕਿ ਮੌਸਮ ਵਿਭਾਗ ਵੱਲੋਂ ਗਰਮੀ ਦੀ ਚੇਤਾਵਨੀ ਦਿੱਤੀ ਹੈ ਤੇ ਲੂ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮਗਰੋਂ ਸਿੱਖਿਆ ਮੰਤਰੀ ਤੇ ਮੁੱਖ ਮੰਤਰੀ ਸੈਣੀ ਵੱਲੋਂ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ 1 ਜੂਨ ਤੋਂ ਗਰਮੀਆਂ ਦੀਆਂ ਛੁੱਟੀਆਂ ਪੈਣੀਆਂ ਸਨ ਜੋ ਕਿ ਹੁਣ 25 ਮਈ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਕਈ ਪੰਪਾਂ ‘ਤੇ ਖਤਮ ਹੋਇਆ ਤੇਲ, ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਪੰਜਾਬ ਨੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ
ਬੀਤੇ ਕੱਲ੍ਹ ਚੰਡੀਗੜ੍ਹ ਵਿਚ ਵੀ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਹੋਇਆ ਸੀ। ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਹੁਣ ਵਧਦੀ ਕਰਨੀ ਗਰਮੀ ਤੇ ਲੂ ਦੇ ਚੱਲਦਿਆਂ ਹਰਿਆਣਾ ਸਰਕਾਰ ਨੇ ਵੀ ਸਕੂਲਾਂ ਵਿਚ ਬੱਚਿਆਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










