ਖਾਣ-ਪੀਣ ਲਈ ਮਸ਼ਹੂਰ ਪੰਜਾਬ ਵਿਚ ਵੱਡੇ ਪੱਧਰ ‘ਤੇ ਦੁੱਧ ਵਿਚ ਮਿਲਾਵਟ ਦੀ ਖੇਡ ਚੱਲ ਰਹੀ ਹੈ, ਹਾਲ ਹੀ ਵਿਚ ਸਰਕਾਰ ਨੇ ਖਾਸ ਮੁਹਿੰਮ ਚਲਾ ਕੇ ਦੁੱਧ ਦੇ ਸੈਂਪਲ ਲਏ ਸਨ, ਜਿਨ੍ਹਾਂ ਵਿਚੋਂ 33 ਫੀਸਦੀ ਸੈਂਪਲ ਫੇਲ ਪਾਏ ਗਏ ਹਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਚਿਤਾਵਨੀ ਦਿੱਤੀ ਹੈ ਕਿ ਸੂਬੇ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਪਨੀਰ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ।

ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (FDA) ਪੰਜਾਬ ਨੇ 6 ਅਤੇ 7 ਮਈ ਨੂੰ ਦੋ ਦਿਨਾਂ ਸੂਬਾ ਪੱਧਰੀ ਦੁੱਧ ਦੇ ਸੈਂਪਲ ਲੈਣ ਲਈ ਮੁਹਿੰਮ ਚਲਾਈ ਸੀ। ਕੁੱਲ 204 ਸੈਂਪਲ ਇਕੱਠੇ ਕੀਤੇ ਗਏ, ਜਿਨ੍ਹਾਂ ਵਿੱਚੋਂ 68 ਗੁਣਵੱਤਾ ਦੇ ਮਾਪਦੰਡਾਂ ‘ਤੇ ਅਸਫਲ ਰਹੇ, ਜਦੋਂ ਕਿ ਇੱਕ ਅਸੁਰੱਖਿਅਤ ਪਾਇਆ ਗਿਆ। ਸਿਹਤ ਮੰਤਰੀ ਨੇ ਕਿਹਾ ਕਿ ਉਹ ਮਿਲਾਵਟ ਦਾ ਪਤਾ ਲਗਾਉਣ ਲਈ ਇੱਕ ਮਾਨਤਾ ਪ੍ਰਾਪਤ ਸਟੇਟ ਫੂਡ ਲੈਬੋਰਟਰੀ ਤੋਂ ਜਾਂਚ ਕਰਵਾਈ ਜਾ ਰਹੀ ਹੈ।
ਇਸੇ ਤਰ੍ਹਾਂ, FDA ਪੰਜਾਬ ਕਮਿਸ਼ਨਰ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ, ਸੋਮਵਾਰ ਅਤੇ ਮੰਗਲਵਾਰ ਨੂੰ 211 ਪਨੀਰ ਦੇ ਨਮੂਨੇ ਇਕੱਠੇ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਨ੍ਹਾਂ ਨੂੰ ਜਾਂਚ ਲਈ ਭੇਜਿਆ ਗਿਆ ਹੈ। ਬਰਾੜ ਨੇ ਕਿਹਾ ਕਿ ਫੂਡ ਸੇਫਟੀ ਅਫਸਰ (ਐਫ.ਐਸ.ਓ.) ਫੂਡ ਬਿਜ਼ਨੈੱਸ ਆਪਰੇਟਰਾਂ ਨੂੰ ਸਫਾਈ ਅਤੇ ਸਹੀ ਸਟੋਰੇਜ ਅਭਿਆਸਾਂ ਬਾਰੇ ਵੀ ਜਾਗਰੂਕ ਕਰ ਰਹੇ ਹਨ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਮਾਣਹਾਨੀ ਪਟੀਸ਼ਨ ਖਾਰਿਜ, ਹਾਈਕੋਰਟ ਨੇ ਲਾਇਆ 6 ਲੱਖ ਰੁ. ਜੁਰਮਾਨਾ, ਪਾਈ ਝਾੜ
ਪਨੀਰ ਵਿੱਚ ਮਿਲਾਵਟ ਕਰਨ ਲਈ ਕੈਮੀਕਲਾਂ ਦੀ ਵਰਤੋਂ ਵੀ ਕੀਤੀ ਜਾਂਦੀ ਹੈ, ਜੋ ਸਿਹਤ ਲਈ ਹਾਨੀਕਾਰਕ ਹਨ। ਇਸ ਤੋਂ ਇਲਾਵਾ, ਇਸ ਵਿੱਚ ਅਕਸਰ ਵੱਡੀ ਮਾਤਰਾ ਵਿੱਚ ਸਟਾਰਚ ਅਤੇ ਸੁਕਰੋਜ਼ ਦੀ ਮਿਲਾਵਟ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










