10 ਸੂਬਿਆਂ ਦੀਆਂ 24 ਰਾਜ ਸਭਾ ਸੀਟਾਂ ਨੂੰ ਲੈ ਕੇ ਚੋਣਾਂ ਹੋਣੀਆਂ ਹਨ। ਚੋਣ ਕਮਿਸ਼ਨ ਨੇ ਚੋਣ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ 10 ਸੂਬਿਆਂ ਦੀਆਂ 24 ਰਾਜ ਸਭਾ ਸੀਟਾਂ ‘ਤੇ 18 ਜੂਨ 2026 ਨੂੰ ਚੋਣਾਂ ਕਰਵਾਈਆਂ ਜਾਣਗੀਆਂ। ਚੋਣ ਕਮਿਸ਼ਨ ਦੇ ਐਲਾਨ ਤੋਂ ਬਾਅਦ ਸਬੰਧਤ ਸੂਬਿਆਂ ਵਿਚ ਸਿਆਸੀ ਗਤੀਵਿਧੀਆਂ ਤੇਜ਼ ਹੋ ਗਈਆਂ ਹਨ।
ਰਾਜਸਥਾਨ ਤੋਂ ਸਾਂਸਦ ਰਵਨੀਤ ਬਿੱਟੂ ਦੀ ਸੀਟ ਵੀ ਖਾਲੀ ਹੋ ਰਹੀ ਹੈ। 21 ਜੂਨ ਨੂੰ ਰਵਨੀਤ ਬਿੱਟੂ ਦਾ ਕਾਰਜਕਾਲ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼, ਗੁਜਰਾਤ, ਮਧ ਪ੍ਰਦੇਸ਼, ਝਾਰਖੰਡ, ਕਰਨਾਟਕ, ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਤੇ ਮਿਜ਼ੋਰਮ ਸ਼ਾਮਲ ਹਨ।
ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਰਾਜ ਸਭਾ ਤੋਂ 21 ਜੂਨ ਤੋਂ 19 ਜੁਲਾਈ ਤੱਕ ਵੱਖ-ਵੱਖ ਤਰੀਕਾਂ ‘ਤੇ 10 ਸੂਬਿਆਂ ਦੇ ਮੌਜੂਦਾ ਸਾਂਸਦ ਰਿਟਾਇਰ ਹੋ ਰਹੇ ਹਨ। ਰਾਜ ਸਭਾ ਚੋਣਾਂ ਆਂਧਰਾ ਪ੍ਰਦੇਸ਼, ਗੁਜਰਾਤ ਤੇ ਕਰਨਾਟਕ ਵਿਚ 4-4 ਸੀਟਾਂ, ਮੱਧ ਪ੍ਰਦੇਸ਼ ਤੇ ਰਾਜਸਥਾਨ ਵਿਚ 3-3 ਸੀਟਾਂ, ਝਾਰਖੰਡ ਵਿਚ 2 ਸੀਟਾਂ ਤੇ ਮਨੀਪੁਰ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਤੇ ਮਿਜ਼ੋਰਮ ਵਿਚ 1-1 ਸੀਟ ‘ਤੇ ਹੋਣਗੇ।
ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਐਕਸ਼ਨ ‘ਚ ਪੰਜਾਬ ਸਰਕਾਰ, ਖੂੰਖਾਰ ਤੇ ਜਾਨ/ਲੇਵਾ ਕੁੱਤਿਆਂ ਖ਼ਿਲਾਫ਼ ਮੁਹਿੰਮ ਅੱਜ ਤੋਂ ਸ਼ੁਰੂ
ਰਾਜਸਥਾਨ ਤੋਂ ਰਾਂਜੇਦਰ ਗਹਿਲੋਤ, ਨੀਰਜ ਡਾਂਗੀ ਤੇ ਰਵਨੀਤ ਸਿੰਘ ਬਿੱਟੂ ਦੀਆਂ ਸੀਟਾਂ ਖਾਲੀ ਹੋਣ ਜਾ ਰਹੀਆਂ ਹਨ। ਉਮੀਦਵਾਰ 8 ਜੂਨ ਤੱਕ 1 ਜੂਨ ਤੋਂ ਨੋਟੀਫਿਕੇਸ਼ਨ ਜਾਰੀ ਹੋਵੇਗਾ। ਉਮੀਦਵਾਰ 8 ਜੂਨ ਤੱਕ ਨਾਮਜ਼ਦਗੀ ਦਾਖਲ ਕਰ ਸਕਣਗੇ ਤੇ 11 ਜੂਨ ਤੱਕ ਉਮੀਦਵਾਰ ਆਪਣਾ ਨਾਂ ਵਾਪਸ ਲੈ ਸਕਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










