ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰੂਗ੍ਰਾਮ ਪਹੁੰਚੇ। ਦੋਵੇਂ ਨੇਤਾਵਾਂ ਨੇ ਗੁਰੂਗ੍ਰਾਮ ਦੀ ਭੋਂਡਸੀ ਜੇਲ੍ਹ ਵਿਚ ਬੰਦ ਸਾਬਕਾ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ। ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਦੇ ਬਾਅਦ ਦੋਵਾਂ ਨੇ ਲਗਭਗ 20 ਮਿੰਟ ਤੱਕ ਸੰਜੀਵ ਅਰੋੜਾ ਨਾਲ ਗੱਲਬਾਤ ਕੀਤੀ।
ਦੱਸ ਦੇਈਏ ਕਿ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਈਡੀ ਨੇ 9 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਗ੍ਰਿਫਤਾਰੀ ਮਗਰੋਂ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਲਿਆ ਗਿਆ। ਇਸ ਦੇ ਬਾਅਦ 2 ਦਿਨ ਦਾ ਵਾਧੂ ਰਿਮਾਂਡ ਵੀ ਮਿਲਿਆ ਸੀ। ਪੁੱਛਗਿਛ ਪੂਰੀ ਹੋਣ ਦੇ ਬਾਅਦ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਦੀ ਧੀ ਨੂੰ ਜਾਨੋਂ ਮਾ/ਰਨ ਦੀ ਕੋਸ਼ਿਸ਼! ਈਰਾਨ ਦੀ IRGC ਨੇ ਬਣਾਇਆ ਸੀ ਪਲਾਨ
ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦੇ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਉਨ੍ਹਾਂ ਦੇ ਸਮਰਥਨ ਵਿਚ ਖੜ੍ਹੀ ਨਜ਼ਰ ਆਈ। ਪਾਰਟੀ ਨੇਤਾਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਜਾਂਚ ਏਜੰਸੀਆਂ ਦੀ ਵਰਤੋਂ ਵਿਰੋਧੀ ਨੇਤਾਵਾਂ ਨੂੰ ਦਬਾਉਣ ਲਈ ਕਰ ਰਹੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦਾ ਜੇਲ੍ਹ ਵਿਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰਨਾ ਇਸ ਗੱਲ ਦਾ ਸੰਕੇਤ ਮੰਨਿਆ ਜਾ ਰਿਹਾ ਹੈ ਕਿ ਪਾਰਟੀ ਲੀਡਰਸ਼ਿਪ ਪੂਰੀ ਤਰ੍ਹਾਂ ਅਰੋੜਾ ਦੇ ਨਾਲ ਖੜ੍ਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










