ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਰਿਟਰਨਿੰਗ ਅਫਸਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਉਤੇ ਸਮਾਂ ਖਤਮ ਹੋਣ ਤੋਂ ਬਾਅਦ ਵੀ ਪ੍ਰਚਾਰ ਕਰਨ ਦੇ ਇਲਜ਼ਾਮ ਲੱਗੇ ਹਨ। ਜਾਣਕਾਰੀ ਮੁਤਾਬਕ ਪ੍ਰਸ਼ਾਸਨ ਨੇ ਚੋਣ ਪ੍ਰਚਾਰ ਦਾ ਸਮਾਂ ਖਤਮ ਹੋਣ ਦੇ ਬਾਅਦ ਵੀ ਪ੍ਰਚਾਰ ਕਰਨ ਲਈ ਨਿਯਮਾਂ ਦੇ ਉਲੰਘਣਾ ਨੂੰ ਲੈ ਕੇ ਇਹ ਕਾਰਵਾਈ ਕੀਤੀ ਹੈ। ਦੋਸ਼ ਹੈ ਕਿ ਪ੍ਰਚਾਰ ਦਾ ਸਮਾਂ ਖਤਮ ਹੋਣ ਦੇ ਬਾਵਜੂਦ ਰਾਜਾ ਵੜਿੰਗ ਨੇ ਗਿੱਦੜਬਾਹਾ ਖੇਤਰ ਵਿਚ ਚੁਣਾਵੀ ਗਤੀਵਿਧੀਆਂ ਜਾਰੀ ਰੱਖੀਆਂ।
ਹਾਲਾਂਕਿ ਕਾਂਗਰਸ ਦਾ ਇਸ ਮਾਮਲੇ ‘ਤੇ ਵੱਖਰਾ ਰੁਖ਼ ਸਾਹਮਣੇ ਆਇਆ ਹੈ। ਵੜਿੰਗ ਦੀ ਮੀਡੀਆ PR ਨੇ ਦੱਸਿਆ ਕਿ ਉਨ੍ਹਾਂ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਅਧਿਕਾਰਕ ਨੋਟਿਸ ਹਾਸਲ ਨਹੀਂ ਹੋਇਆ ਹੈ। ਉੁਨ੍ਹਾਂ ਕਿਹਾ ਕਿ ਨੋਟਿਸ ਮਿਲਣ ਦੇ ਬਾਅਦ ਹੀ ਪਾਰਟੀ ਆਪਣਾ ਪੱਖ ਪੇਸ਼ ਕਰੇਗੀ।
ਇਹ ਵੀ ਪੜ੍ਹੋ : ਸੋਨੀਪਤ ‘ਚ ਟ੍ਰਿਪਲ ਮ/ਰਡਰ ਨਾਲ ਸਨਸਨੀ, ਫਲੈਟ ‘ਚ ਵੜ ਕੇ ਪਤੀ-ਪਤਨੀ ਸਣੇ ਤਿੰਨ ਜਣਿਆਂ ਦਾ ਬੇਰਹਿਮੀ ਨਾਲ ਕ.ਤਲ
ਸੂਤਰਾਂ ਮੁਤਾਬਕ ਪ੍ਰਸ਼ਾਸਨ ਪੂਰੇ ਮਾਮਲੇ ਦੀ ਵੀਡੀਓ ਫੁਟੇਜ ਤੇ ਹੋਰ ਰਿਕਾਰਡ ਦੀ ਜਾਂਚ ਕਰ ਰਿਹਾ ਹੈ। ਜੇਕਰ ਨਿਯਮਾਂ ਦੇ ਉਲੰਘਣ ਦੀ ਪੁਸ਼ਟੀ ਹੁੰਦੀ ਹੈ ਤਾਂ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਗੇ ਦੀ ਕਾਰਵਾਈ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










