ਪੰਜਾਬ ਵਿੱਚ ਈਦ ਦੀ ਛੁੱਟੀ ਵਿਚ ਬਦਲਾਅ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਛੁੱਟੀ ਹੁਣ 28 ਮਈ ਨੂੰ ਹੋਵੇਗੀ। ਪਹਿਲਾਂ, 27 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਸੀ। ਸਰਕਾਰ ਦੇ ਮੁਤਾਬਕ ਇਹ ਫੈਸਲਾ ਭਾਰਤ ਸਰਕਾਰ ਦੁਆਰਾ ਕੀਤੇ ਗਏ ਸੋਧਾਂ ਤੋਂ ਬਾਅਦ ਲਿਆ ਗਿਆ ਹੈ। ਸਾਰੇ ਸਰਕਾਰੀ ਦਫ਼ਤਰ, ਸਕੂਲ ਅਤੇ ਕਾਲਜ ਹੁਣ 28 ਮਈ ਨੂੰ ਬੰਦ ਰਹਿਣਗੇ। ਮੁੱਖ ਸਕੱਤਰ ਕੇਏਪੀ ਸਿਨਹਾ ਨੇ ਇਸ ਸੰਬੰਧੀ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਇੱਕ ਨੋਟੀਫਿਕੇਸ਼ਨ ਭੇਜਿਆ ਹੈ।

ਇਹ ਵੀ ਪੜ੍ਹੋ : ਬੇਗੋਵਾਲ ‘ਚ ਟਲਿਆ ਵੱਡਾ ਹਾਦਸਾ, ਮੇਲੇ ‘ਚ ਹਵਾ ‘ਚ ਲਟਕਿਆ ਝੂਲਾ, ਵਾਲ-ਵਾਲ ਬਚੇ ਲੋਕ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










