ਪੰਜਾਬ ਵਿਚ 4 ਨਗਰ ਕੌਂਸਲਾਂ ਦੀਆਂ ਚੋਣਾਂ 10 ਜੂਨ ਨੂੰ ਹੋਣਗੀਆਂ। ਪੰਜਾਬ ਰਾਜ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਚਾਰ ਨਗਰ ਕੌਂਸਲਾਂ – ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਦੇ ਸ਼ੈਡਿਊਲ ਦਾ ਐਲਾਨ ਕੀਤਾ।

ਪੰਜਾਬ ਨਗਰ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਮੁਤਾਬਕ ਨਾਮਜ਼ਦਗੀ ਪ੍ਰਕਿਰਿਆ 28 ਮਈ ਨੂੰ ਸ਼ੁਰੂ ਹੋਵੇਗੀ ਅਤੇ 1 ਜੂਨ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਜਾਰੀ ਰਹੇਗੀ। ਨਾਮਜ਼ਦਗੀ ਪੱਤਰਾਂ ਦੀ ਜਾਂਚ 2 ਜੂਨ ਨੂੰ ਹੋਵੇਗੀ, ਜਦੋਂ ਕਿ ਉਮੀਦਵਾਰ 3 ਜੂਨ ਨੂੰ ਦੁਪਹਿਰ 3 ਵਜੇ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਚਾਰੇ ਨਗਰ ਕੌਂਸਲਾਂ ਲਈ ਵੋਟਿੰਗ 10 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾਵੇਗੀ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਵੋਟਾਂ ਪੈਣ ਤੋਂ ਤੁਰੰਤ ਬਾਅਦ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਗਰਮੀਆਂ ‘ਚ Natural Body Cooler ਏ ਗੂੰਦ ਕਤੀਰਾ, ਜਾਣੋ ਕਿੰਨਾ ਖਾਈਏ, ਫਾਇਦੇ ਤੇ ਸਾਵਧਾਨੀਆਂ
ਕਮਿਸ਼ਨ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਚੋਣ ਪ੍ਰੋਗਰਾਮ ਦੇ ਐਲਾਨ ਦੇ ਨਾਲ ਸਬੰਧਤ ਨਗਰ ਕੌਂਸਲ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










