ਨਗਰ ਨਿਗਮ ਚੋਣਾਂ ਤੋਂ ਪਹਿਲਾਂ ਬੀਤੀ ਰਾਤ ਬਠਿੰਡਾ ਦੇ ਵਾਰਡ ਨੰਬਰ 3 ਵਿੱਚ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਪੁਲਿਸ ਜਾਂਚ ਕਰ ਰਹੀ ਹੈ। ਗੱਡੀਆਂ ਵਿੱਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਇੱਕ ਆਜ਼ਾਦ ਉਮੀਦਵਾਰ ਦੀ ਗੱਡੀ ‘ਤੇ ਫਾਇਰਿੰਗ ਕੀਤੀ। ਘਟਨਾ ਦਾ ਪਤਾ ਚਲਦਿਆਂ ਹੀ ਬਠਿੰਡਾ ਸ਼ਹਿਰੀ ਵਿਧਾਇਕ ਅਤੇ ਡੀ. ਐਸ. ਪੀ. ਸਿਟੀ ਅਰੁਣ ਮੁੰਡਨ ਮੌਕੇ ‘ਤੇ ਪਹੁੰਚੇ।
ਵਾਰਡ ਵਾਸੀਆਂ ਨੇ ਦੱਸਿਆ ਕਿ ਰਾਤ ਨੂੰ ਕੁਝ ਵਿਅਕਤੀ ਗੱਡੀਆਂ ‘ਤੇ ਸਵਰ ਹੋ ਕੇ ਆਏ, ਜਿੰਨਾ ਨੇ ਇੱਕ ਵਿਅਕਤੀ ਦੇ ਘਰ ਉਪਰ ਫਾਇਰਿੰਗ ਕਰ ਦਿੱਤੀ। ਗੋਲੀਬਾਰੀ ਕਾਰਨ ਗੱਡੀ ਦੇ ਸ਼ੀਸ਼ੇ ਟੁੱਟ ਗਏ ਅਤੇ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਘਟਨਾ ਤੋਂ ਬਾਅਦ, ਪੂਰੇ ਇਲਾਕੇ ਵਿੱਚ ਤਣਾਅ ਫੈਲ ਗਿਆ ਹੈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










