ਮੰਗਲਵਾਰ ਨੂੰ ਜਲੰਧਰ ਦੇ ਗੁਰੂ ਅਰਜਨ ਦੇਵ ਨਗਰ (ਬਸਤੀ ਮਿੱਠੂ) ਵਿੱਚ HP ਪੈਟਰੋਲ ਪੰਪ ‘ਤੇ ਅੱਗ ਲੱਗ ਗਈ। ਪੰਪ ਦੀ ਛੱਤ ‘ਤੇ ਪਾਈਪਾਂ ‘ਚ ਅੱਗ ਦੇ ਭਾਂਬੜ ਮਚ ਗਏ। ਇਸ ਦੌਰਾਨ ਇੱਕ ਸ਼ਖਸ ਨੇ ਅੱਗ ਬੁਝਾਉਣ ਵਾਲੇ ਯੰਤਰ ਨਾਲ ਅੱਗ ‘ਤੇ ਪਾਇਆ ਕਾਬੂ, ਜਿਸ ਨਾਲ ਵੱਡੀ ਘਟਨਾ ਟਲ ਗਈ। ਘਟਨਾ ਮਗਰੋਂ ਪੰਪ ਦੇ ਕਰਮਚਾਰੀਆਂ ‘ਚ ਦਹਿਸ਼ਤ ਫੈਲ ਗਈ। ਹਾਲਾਂਕਿ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਸਥਾਨਕ ਲੋਕ ਇਸ ਘਟਨਾ ਤੋਂ ਬਹੁਤ ਗੁੱਸੇ ਵਿੱਚ ਹਨ, ਕਿਉਂਕਿ ਅੱਗ ਦੀ ਇਸ ਪੰਪ ‘ਤੇ ਤੀਜੀ ਘਟਨਾ ਹੈ। ਸੰਘਣੀ ਆਬਾਦੀ ਵਾਲੇ ਖੇਤਰ ਵਿੱਚ ਪੈਟਰੋਲ ਪੰਪ ਦੀ ਸਥਿਤੀ ਤੋਂ ਸਹਿਮ ਲੋਕਾਂ ਨੇ ਇਸ ਨੂੰ ਹਟਾਉਣ ਦੀ ਮੰਗ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸਨ ਤੁਰੰਤ ਕਾਰਵਾਈ ਨਹੀਂ ਕਰਦਾ ਹੈ ਤਾਂ ਉਹ ਅਣਮਿੱਥੇ ਸਮੇਂ ਲਈ ਧਰਨਾ ਅਤੇ ਭੁੱਖ ਹੜਤਾਲ ਸ਼ੁਰੂ ਕਰਨਗੇ।
ਘਟਨਾ ਦੀ ਰਿਪੋਰਟ ਦਿੰਦੇ ਹੋਏ ਖਾਲਸਾ ਜ਼ਿਲ੍ਹਾ ਪ੍ਰਧਾਨ ਲੱਕੀ ਨੇ ਕਿਹਾ ਕਿ ਪੈਟਰੋਲ ਪੰਪ ‘ਤੇ ਸੁਰੱਖਿਆ ਪ੍ਰਤੀ ਗੰਭੀਰ ਲਾਪਰਵਾਹੀ ਦੇਖੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲੀ ਘਟਨਾ ਨਹੀਂ ਹੈ, ਸਗੋਂ ਲਗਾਤਾਰ ਤੀਜੀ ਘਟਨਾ ਹੈ। ਪਹਿਲਾਂ ਵੀ ਇੱਕ ਮੋਟਰਸਾਈਕਲ ਨੂੰ ਹਾਦਸੇ ਵਿੱਚ ਅੱਗ ਲੱਗ ਚੁੱਕੀ ਹੈ।
ਇਹ ਵੀ ਪੜ੍ਹੋ : ‘ਤੁਹਾਡਾ ਵੋਟ ਤੁਹਾਡੀ ਤਾਕਤ’, ਪੰਜਾਬ ਨਗਰ ਨਿਗਮ ਚੋਣਾਂ ਨੂੰ ਲੈ ਕੇ ਕੇਜਰੀਵਾਲ ਨੇ ਵੋਟਰਾਂ ਨੂੰ ਕੀਤੀ ਅਪੀਲ
ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਇਸ ਗੰਭੀਰ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ (ਡੀ.ਸੀ.) ਨਾਲ ਮੁਲਾਕਾਤ ਕਰਨਗੇ ਅਤੇ ਇਸ ਪੈਟਰੋਲ ਪੰਪ ਨੂੰ ਬੰਦ ਕਰਨ ਦੀ ਬੇਨਤੀ ਕਰਦੇ ਹੋਏ ਇੱਕ ਮੰਗ ਪੱਤਰ ਸੌਂਪਣਗੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










