ਪੰਜਾਬ ਵਿੱਚ, ਭਾਜਪਾ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਵਲ ਸਿੰਘ ਢਿੱਲੋਂ ਨੂੰ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਭਾਜਪਾ ਨੇ ਇਹ ਫੈਸਲਾ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਿਆ ਹੈ। ਕੇਵਲ ਢਿੱਲੋਂ ਚਾਰ ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ। ਹੁਣ ਉਹ ਪੰਜਾਬ ਵਿੱਚ ਭਾਜਪਾ ਦਾ ਸਿੱਖ ਚਿਹਰਾ ਹੋਣਗੇ।
ਪਹਿਲਾਂ, ਪਾਰਟੀ ਨੇ ਸੁਨੀਲ ਜਾਖੜ ਨੂੰ ਪ੍ਰਧਾਨ ਨਿਯੁਕਤ ਕੀਤਾ ਸੀ। ਹਾਲਾਂਕਿ, ਉਨ੍ਹਾਂ ਨੇ ਲੋਕ ਸਭਾ ਚੋਣਾਂ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ, ਪਰ ਭਾਜਪਾ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਨਹੀਂ ਕੀਤਾ।
ਪੰਜਾਬ BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 ਵਿੱਚ ਪੰਜਾਬ ਵਿੱਚ ਭਾਜਪਾ ਦਾ ਕਮਲ ਖਿੜੇਗਾ। ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਪੰਜਾਬ ਦੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










