ਪੰਜਾਬ ਰਾਜ ਚੋਣ ਕਮਿਸ਼ਨ ਨੇ ਐਲਾਨ ਕੀਤਾ ਹੈ ਕਿ ਦੀਨਾਨਗਰ, ਗੁਰਦਾਸਪੁਰ, ਕਾਦੀਆਂ ਅਤੇ ਸ਼ਾਮਚੌਰਾਸੀ ਨਗਰ ਕੌਂਸਲਾਂ ਲਈ ਚੋਣ ਪ੍ਰਕਿਰਿਆ ਕੱਲ੍ਹ, ਸ਼ਨੀਵਾਰ ਤੋਂ ਸ਼ੁਰੂ ਹੋਵੇਗੀ। ਸਬੰਧਤ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ ਅਤੇ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ।
ਸ਼ਡਿਊਲ ਮੁਤਾਬਕ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਸ਼ਨੀਵਾਰ, 30 ਮਈ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਨਾਮਜ਼ਦਗੀਆਂ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 3 ਜੂਨ, ਦੁਪਹਿਰ 3:00 ਵਜੇ ਤੱਕ ਹੋਵੇਗੀ। ਫਿਰ ਨਾਮਜ਼ਦਗੀਆਂ ਦੀ ਜਾਂਚ 4 ਜੂਨ ਨੂੰ ਹੋਵੇਗੀ।
ਵੋਟਿੰਗ 13 ਜੂਨ ਨੂੰ ਹੋਵੇਗੀ
ਕਮਿਸ਼ਨ ਦੇ ਸ਼ਡਿਊਲ ਮੁਤਾਬਕ ਨਾਮਜ਼ਦਗੀਆਂ ਸ਼ੁੱਕਰਵਾਰ, 5 ਜੂਨ ਨੂੰ ਦੁਪਹਿਰ 3:00 ਵਜੇ ਤੱਕ ਵਾਪਸ ਲਈਆਂ ਜਾ ਸਕਦੀਆਂ ਹਨ। ਵੋਟਿੰਗ ਸ਼ਨੀਵਾਰ 13 ਜੂਨ, ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਵੀ ਵੋਟਿੰਗ ਖਤਮ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਨਗਰ ਨਿਗਮ ਚੋਣ ਨਤੀਜੇ, ਸਮਾਣਾ ਤੋਂ ਟਰਾਂਸਜੈਂਡਰ ਉਮੀਦਵਾਰ ਕੋਮਲ ਮਹੰਤ ਨੇ ਜਿੱਤੀ ਚੋਣ
ਚੋਣਾਂ ਦੇ ਐਲਾਨ ਦੇ ਨਾਲ ਹੀ ਇਨ੍ਹਾਂ ਨਗਰ ਕੌਂਸਲਾਂ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ, ਜੋ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਲਾਗੂ ਰਹੇਗਾ। ਕਮਿਸ਼ਨ ਨੇ ਇਹ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਹਨ ਕਿ ਚੋਣਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਈਆਂ ਜਾਣ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










