ਗੁਰਦਾਸਪੁਰ ਅੱਜ ਮਿਤੀ 31 ਮਈ 2026 ਨੂੰ ਸਵੇਰੇ 5:30 ਵਜੇ ਦੇ ਕਰੀਬ ਗੁਰਦਾਸਪੁਰ ਦੇ ਪ੍ਰੇਮ ਨਗਰ ਦੇ ਰਹਿਣ ਵਾਲੇ ਲਗਭਗ 43 ਸਾਲਾ ਅਮਨਦੀਪ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ ਪਿੱਛੋਂ ਡੇਰਾ ਬਾਬਾ ਨਾਨਕ ਦਾ ਰਹਿਣ ਵਾਲਾ ਸੀ। ਸੂਚਨਾ ਮਿਲਣ ‘ਤੇ ਡੀ.ਐੱਸ.ਪੀ. ਸ਼ਾਹਬਾਜ਼ ਸਿੰਘ ਅਤੇ ਐੱਸ.ਐੱਚ.ਓ. ਸਾਹਿਬ ਮੌਕੇ ‘ਤੇ ਪਹੁੰਚੇ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ, ਉਨ੍ਹਾਂ ਨੂੰ ਸਵੇਰੇ ਸਰਪੰਚ ਵੱਲੋਂ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਸੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅਮਨਦੀਪ ਸਿੰਘ ਦੀ ਮੌਤ ਸਿਰ ਵਿੱਚ ਸੱਟ ਲੱਗਣ ਕਾਰਨ ਹੋਈ ਹੈ। ਡੀ.ਐੱਸ.ਪੀ. ਸ਼ਾਹਬਾਜ਼ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਮੋਗਾ ਦੇ ਕੋਟਕਪੂਰਾ ਬਾਈਪਾਸ ’ਤੇ ਵਾਪਰਿਆ ਹਾ/ਦਸਾ, 6 ਮਹੀਨੇ ਦੇ ਮਾਸੂਮ ਬੱਚੇ ਤੇ ਮਾਂ ਦੀ ਹੋਈ ਮੌ/ਤ
ਮੌਕੇ ‘ਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਹਾਦਸਾ ਕੁਦਰਤੀ ਹੈ, ਆਮ ਹਾਦਸਾ ਹੈ, ਜਾਂ ਇਸ ਪਿੱਛੇ ਕੋਈ ਹੋਰ ਕਾਰਨ ਹੈ।ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਰਖਵਾ ਦਿੱਤਾ ਗਿਆ ਹੈ ਅਤੇ ਵਾਰਿਸਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










