ਭਲਕੇ ਪੰਜਾਬ ਕੈਬਨਿਟ ਦੀ ਮੁੜ ਤੋਂ ਅਹਿਮ ਬੈਠਕ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ CM ਰਿਹਾਇਸ਼ ‘ਤੇ ਹੋਵੇਗੀ। CM ਭਗਵੰਤ ਮਾਨ ਬੈਠਕ ਦੀ ਅਗਵਾਈ ਕਰਨਗੇ। ਕੱਲ੍ਹ ਹੋਣ ਵਾਲੀ ਬੈਠਕ ਵਿਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਇਹ ਵੀ ਪੜ੍ਹੋ : PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ
ਇਸ ਤੋਂ ਪਹਿਲਾਂ 30 ਮਈ ਨੂੰ ਵੀ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਹੋਈ ਜਿਸ ਵਿਚ ਇਤਿਹਾਸਕ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਸਰਕਾਰੀ ਵਿਭਾਗਾਂ ਵਿਚ ਗਰੁੱਪ C ਤੇ D ਦੀਆਂ ਨੌਕਰੀਆਂ ਵਿਚ ਠੇਕੇਦਾਰੀ ਸਿਸਟਮ ਖਤਮ ਕਰਨ ਦਾ ਫੈਸਲਾ ਲਿਆ ਹੈ। ਇਸ ਦੇ ਬਾਅਦ ਮੌਜੂਦਾ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ। ਦੂਜੇ ਪਾਸੇ ਇਸ ਕਲਾਸ ਥ੍ਰੀ ਤੇ ਫੋਰ ਵਿਚ ਸਰਕਾਰੀ ਭਰਤੀ ਹੀ ਹੋਵੇਗੀ। ਸਰਕਾਰ ਦੇ ਇਸ ਫੈਸਲੇ ਨਾਲ ਸਵਾ ਲੱਖ ਕੱਚੇ ਮੁਲਾਜ਼ਮਾਂ ਨੂੰ ਫਾਇਦਾ ਮਿਲੇਗਾ। ਇਸ ਦੀ ਜਾਣਕਾਰੀ ਸੀਐੱਮ ਮਾਨ ਵੱਲੋਂ ਮੀਟਿੰਗ ਦੇ ਬਾਅਦ ਪ੍ਰੈੱਸ ਕਾਨਫਰੰਸ ਵਿਚ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










