‘ਕਾਕਰੋਚ ਜਨਤਾ ਪਾਰਟੀ’ ਦੇ ਫਾਊਂਡਰ ਅਭਿਜੀਤ ਦੀਪਕੇ ਨੇ ਸੋਮਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਅਭਿਜੀਤ ਨੇ ਕਿਹਾ ਕਿ ਉਹ ਪ੍ਰੀਖਿਆ ਨਾਲ ਸਬੰਧਤ ਬੇਨਿਯਮੀਆਂ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਇੱਕ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ 6 ਜੂਨ ਨੂੰ ਭਾਰਤ ਵਾਪਸ ਆਉਣਗੇ।
ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ, ਦੀਪਕੇ ਨੇ ਆਪਣੇ ਸਮਰਥਕਾਂ ਅਤੇ ਵਿਦਿਆਰਥੀਆਂ ਨੂੰ ਦਿੱਲੀ ਪਹੁੰਚਣ ਅਤੇ ਉਨ੍ਹਾਂ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ “ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਇਕੱਠੇ ਹੋਈਏ। ਸਾਨੂੰ ਭਾਰਤੀ ਸੰਵਿਧਾਨ ਦੇ ਰਸਤੇ ‘ਤੇ ਚੱਲਦੇ ਹੋਏ ਸ਼ਾਂਤੀਪੂਰਵਕ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।”

1 ਕਰੋੜ ਤੋਂ ਵੱਧ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਹੈ
NEET, CBSE, CUET, ਅਤੇ SSCGD ਪ੍ਰੀਖਿਆਵਾਂ ਨਾਲ ਜੁੜੇ ਵਿਵਾਦਾਂ ਦਾ ਹਵਾਲਾ ਦਿੰਦੇ ਹੋਏ, ਦੀਪਕ ਨੇ ਕਿਹਾ, “ਅੱਜ, 22 ਲੱਖ NEET ਵਿਦਿਆਰਥੀ, 17 ਲੱਖ CBSE ਵਿਦਿਆਰਥੀ, 16 ਲੱਖ CUET ਵਿਦਿਆਰਥੀ, ਅਤੇ 40 ਲੱਖ SSCGD ਵਿਦਿਆਰਥੀ – ਕੁੱਲ 1 ਕਰੋੜ ਤੋਂ ਵੱਧ ਵਿਦਿਆਰਥੀ – ਦੀ ਜ਼ਿੰਦਗੀ ਦਾ ਮਜ਼ਾਕ ਉਡਾਇਆ ਗਿਆ ਹੈ।” “ਵਿਦਿਆਰਥੀ ਆਪਣੇ ਭਵਿੱਖ ਬਾਰੇ ਬਹੁਤ ਚਿੰਤਤ ਹਨ। ਕਿਸੇ ਨੂੰ ਤਾਂ ਇਸ ਦੀ ਜ਼ਿੰਮੇਵਾਰੀ ਲੈਣੀ ਹੀ ਪਵੇਗੀ।”
ਉਨ੍ਹਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਇੰਨੀ ਵੱਡੀ ਗਲਤੀ ਦੇ ਬਾਵਜੂਦ ਅਸਤੀਫਾ ਨਹੀਂ ਦਿੰਦੇ ਹਨ, ਤਾਂ ਇਸਦਾ ਮਤਲਬ ਹੈ ਕਿ ਦੇਸ਼ ਵਿੱਚ ਜਵਾਬਦੇਹੀ ਦੀ ਪ੍ਰਣਾਲੀ ਖਤਮ ਹੋ ਚੁੱਕੀ ਹੈ। ਸਿਸਟਮ ਜਿੰਨੀਆਂ ਮਰਜ਼ੀ ਗਲਤੀਆਂ ਕਰ ਸਕਦਾ ਹੈ, ਪਰ ਸਜਾ ਵਿਦਿਆਰਥੀਆਂ ਨੂੰ ਭੁਗਤਨੀ ਪੈਂਦੀ ਹੈ।
ਇਹ ਵੀ ਪੜ੍ਹੋ : ਮੱਖੂ ‘ਚ ਦੁਕਾਨਦਾਰ ਦਾ ਕਤਲ, ਦੋ ਬਦਮਾਸ਼ਾਂ ਨੇ ਦੁਕਾਨ ‘ਤੇ ਆ ਕੇ ਮਾਰੀਆਂ ਗੋਲੀਆਂ
6 ਜੂਨ ਨੂੰ ਹਵਾਈ ਅੱਡੇ ‘ਤੇ ਸਮਰਥਕਾਂ ਨੂੰ ਅਪੀਲ
ਅਭੀਜੀਤ ਦੀਪਕ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ 6 ਜੂਨ ਦੀ ਸਵੇਰ ਨੂੰ ਦਿੱਲੀ ਹਵਾਈ ਅੱਡੇ ‘ਤੇ ਉਨ੍ਹਾਂ ਨਾਲ ਸ਼ਾਮਲ ਹੋਣ ਅਤੇ ਫਿਰ ਜੰਤਰ-ਮੰਤਰ ‘ਤੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਲੈਣ ਲਈ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਪੂਰੀ ਤਰ੍ਹਾਂ ਅਹਿੰਸਕ ਹੋਵੇਗਾ ਅਤੇ ਇਸ ਦਾ ਉਦੇਸ਼ ਸੰਵਿਧਾਨਕ ਪ੍ਰਕਿਰਿਆ ਰਾਹੀਂ ਆਪਣੀਆਂ ਚਿੰਤਾਵਾਂ ਨੂੰ ਉਠਾਉਣਾ ਹੈ।
ਆਪਣੇ ਪਰਿਵਾਰ ਦੀਆਂ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਦੀਪਕ ਨੇ ਕਿਹਾ ਕਿ ਉਸ ਦੇ ਮਾਪੇ ਕਾਨੂੰਨੀ ਕਾਰਵਾਈ ਅਤੇ ਸੰਭਾਵਿਤ ਗ੍ਰਿਫਤਾਰੀ ਬਾਰੇ ਚਿੰਤਤ ਹਨ ਪਰ ਉਹ ਆਪਣੇ ਫੈਸਲੇ ‘ਤੇ ਅੜੇ ਹਨ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਪ੍ਰਸ਼ਾਸਨ ਇਸ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਨੂੰ ਲੋਕਤੰਤਰੀ ਢੰਗ ਨਾਲ ਹੋਣ ਦੇਵੇਗਾ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










