ਮੁਕੇਰੀਆਂ ਤੋਂ ਇੱਕ ਬਹੁਤ ਹੀ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਜਲੰਧਰ-ਪਠਾਨਕੋਟ ਮੁੱਖ ਮਾਰਗ ‘ਤੇ ਮੁਕੇਰੀਆਂ ਦੇ ਇੱਕ ਗੈਸਟ ਹਾਊਸ ਦੇ ਸਾਹਮਣੇ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਦੋ ਮਹਿਲਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੈਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਠਾਨਕੋਟ ਵੱਲੋਂ ਆ ਰਹੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਦੋ ਮਹਿਲਾਵਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਟਰੱਕ ਸਕੂਟੀ ਨੂੰ ਆਪਣੇ ਨਾਲ ਘਸੀਟਦਾ ਹੋਇਆ ਕਰੀਬ 500 ਮੀਟਰ ਤੱਕ ਲੈ ਗਿਆ। ਇਸ ਦਰਦਨਾਕ ਹਾਦਸੇ ਵਿੱਚ ਦੋਵੇਂ ਮਹਿਲਾਵਾਂ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਪੰਜਾਬੀ ਡਰਾਈਵਰ ਨੂੰ ਅਮਰੀਕਾ ‘ਚ 75 ਸਾਲਾਂ ਦੀ ਕੈਦ: 55 ਸਾਲ ਤੱਕ ਨਹੀਂ ਮਿਲੇਗੀ ਜ਼ਮਾਨਤ; ਕੋ.ਕੀ/ਨ ਸਣੇ ਪੁਲਿਸ ਨੇ ਕੀਤਾ ਸੀ ਕਾਬੂ
ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਨਛੱਤਰ ਸਿੰਘ ਅਤੇ ਐੱਸਐੱਚਓ ਪ੍ਰਿੰਸਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਹਾਈਡਰਾ ਮਸ਼ੀਨ ਦੀ ਮਦਦ ਨਾਲ ਟਰੱਕ ਹੇਠਾਂ ਫਸੀ ਸਕੂਟੀ ਨੂੰ ਬਾਹਰ ਕੱਢਿਆ ਅਤੇ ਮੌਕੇ ਦਾ ਜਾਇਜ਼ਾ ਲਿਆ। ਹਾਦਸੇ ਤੋਂ ਬਾਅਦ ਟਰੱਕ ਚਾਲਕ ਫਰਾਰ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਟਰੱਕ ਨੂੰ ਰੋਕ ਕੇ ਚਾਲਕ ਨੂੰ ਕਾਬੂ ਕਰ ਲਿਆ ਅਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਬਾਰੇ ਵੀ ਤਫ਼ਤੀਸ਼ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










