ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਮਹਿਲਾ ਕੈਡਿਟ ਮਹਿਕਪ੍ਰੀਤ ਕੌਰ ਨੇ ਏਅਰ ਫੋਰਸ ਅਕੈਡਮੀ ਦੀ ਮੈਰਿਟ ਲਿਸਟ ਵਿੱਚ ਦੇਸ਼ ਭਰ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਜਦੋਂਕਿ ਮਹਿਲਾ ਕੈਡੇਟ ਕੋਮਲਪ੍ਰੀਤ ਕੌਰ ਨੇ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਖੜਕਵਾਸਲਾ ਵਿੱਚ ਦਾਖਲੇ ਲਈ ਦੇਸ਼ ਭਰ ਵਿਚੋਂ 18ਵਾਂ ਰੈਂਕ ਹਾਸਲ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੋਹਾਂ ਨੂੰ ਵਧਾਈ ਦਿੱਤੀ ਹੈ।
CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਇੱਕ ਵਾਰ ਫਿਰ ਤੋਂ ਇਤਿਹਾਸ ਰਚਦਿਆਂ ਸੂਬੇ ਦਾ ਨਾਂ ਪੂਰੇ ਦੇਸ਼ ਵਿੱਚ ਰੌਸ਼ਨ ਕੀਤਾ ਹੈ। ਸਾਡੀ ਹੋਣਹਾਰ ਧੀ ਮਹਿਕਪ੍ਰੀਤ ਕੌਰ ਨੇ ‘ਏਅਰ ਫੋਰਸ ਅਕੈਡਮੀ’ ਵਿੱਚੋਂ ਦੇਸ਼ ਭਰ ‘ਚੋਂ ਪਹਿਲਾ ਰੈਂਕ ਅਤੇ ਕੋਮਲਪ੍ਰੀਤ ਕੌਰ ਨੇ ‘ਨੈਸ਼ਨਲ ਡਿਫੈਂਸ ਅਕੈਡਮੀ’ (NDA) ਵਿੱਚੋਂ 18ਵਾਂ ਰੈਂਕ ਹਾਸਲ ਕਰਕੇ ਕਮਾਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਗੁਜਰਾਤ ‘ਚ ਵਾਪਰਿਆ ਭਿ.ਆਨ/ਕ ਹਾ/ਦਸਾ : 2 ਬੱਸਾਂ ਵਿਚਾਲੇ ਹੋਈ ਟੱ/ਕਰ; 7 ਲੋਕਾਂ ਦੀ ਮੌ.ਤ, 10 ਤੋਂ ਵੱਧ ਜ਼ਖਮੀ
ਉਨ੍ਹਾਂ ਕਿਹਾ- “ਦੋਵਾਂ ਬੱਚੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕ ਸਹਿਬਾਨਾਂ ਨੂੰ ਇਸ ਵੱਡੀ ਅਤੇ ਮਾਣਮੱਤੀ ਪ੍ਰਾਪਤੀ ਲਈ ਦਿਲੋਂ ਮੁਬਾਰਕਾਂ। ਪੰਜਾਬ ਦੀਆਂ ਧੀਆਂ ਇਸੇ ਤਰ੍ਹਾਂ ਅਸਮਾਨੀ ਉਡਾਣਾਂ ਭਰਦੀਆਂ ਰਹਿਣ ਅਤੇ ਬੁਲੰਦੀਆਂ ਨੂੰ ਛੂਹਣ, ‘ਤੁਹਾਡੀ ਸਰਕਾਰ’ ਹਰ ਕਦਮ ‘ਤੇ ਤੁਹਾਡੇ ਨਾਲ ਖੜ੍ਹੀ ਹੈ। ਸ਼ਾਬਾਸ਼ ਬੇਟਾ, ਖੂਬ ਤਰੱਕੀਆਂ ਕਰੋ, ਸਾਡੀਆਂ ਦੁਆਵਾਂ ਤੁਹਾਡੇ ਨਾਲ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










