ਕੇਵਲ ਸਿੰਘ ਢਿੱਲੋਂ ਨੇ ਅੱਜ ਭਾਜਪਾ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਰਹੇ। ਸਾਰਿਆਂ ਨੇ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਦਫ਼ਤਰ ਪਹੁੰਚ ਕੇ, ਪੰਜਾਬ ਭਾਜਪਾ ਦੇ ਨਵੇਂ ਬਣੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਜੀ ਨੂੰ ਉਹਨਾਂ ਦੇ ਅਹੁਦਾ ਸੰਭਾਲਣ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










