ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ਉੱਤੇ ਸੁਣਵਾਈ ਹੋਈ। ਦਿੱਲੀ ਦੇ ਡਾਇਰੈਕਟਰ ਜਨਰਲ ਜੇਲ੍ਹਾਂ ਨੂੰ ਨੋਟਿਸ ਮਿਲਣ ਦੇ ਬਾਵਜੂਦ ਅਦਾਲਤ ‘ਚ ਕੋਈ ਪੇਸ਼ ਨਹੀਂ ਹੋਇਆ। ਜਿਸ ਕਰਕੇ ਹਾਈਕੋਰਟ ਨੇ ਦਿੱਲੀ ਦੇ ਜੇੇਲ੍ਹ ਅਧਿਕਾਰੀਆਂ ਨੂੰ ਫਟਕਾਰ ਲਗਾਈ
ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਪਟੀਸ਼ਨਰ ਵੱਲੋਂ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਪੇਸ਼ ਹੋਏ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੀਨੀਅਰ ਐਡਵੋਕੇਟ ਜੇ.ਐਸ. ਤੂਰ ਅਤੇ CBI ਵੱਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਆਕਾਸ਼ਦੀਪ ਸਿੰਘ ਪੇਸ਼ ਹੋਏ।
ਇਹ ਵੀ ਪੜ੍ਹੋ : SSOC, SAS Nagar ਨੂੰ ਮਿਲੀ ਵੱਡੀ ਸਫ਼ਲਤਾ, 2 ਮੁਲਜ਼ਮਾਂ ਨੂੰ IED ਸਣੇ ਕੀਤਾ ਗ੍ਰਿਫ਼ਤਾਰ
ਜਸਟਿਸ ਸੰਜੇ ਵਸ਼ਿਸ਼ਟ ਅਤੇ ਜਸਟਿਸ ਰਮੇਸ਼ ਚੰਦਰ ਡਿਮਰੀ ਦੀ ਬੈਂਚ ਨੇ ਦਿੱਲੀ ਜੇਲ੍ਹ ਵਿਭਾਗ ਨੂੰ ਇੱਕ ਵਾਰ ਫਿਰ ਨਿਰਦੇਸ਼ ਦਿੱਤੇ ਕਿ ਉਹ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ‘ਤੇ ਰਿਹਾਅ ਕਰਨ ਦੇ ਮੁੱਦੇ ‘ਤੇ ਵਿਚਾਰ ਕਰਕੇ ਅਗਲੀ ਸੁਣਵਾਈ ਤੱਕ ਰਿਪਲਾਈ ਦਾਖ਼ਲ ਕਰਨ ਜਾਂ ਕਿਸੇ ਨੁਮਾਇੰਦੇ ਨੂੰ ਭੇਜਣ। ਮਾਮਲੇ ਦੀ ਅਗਲੀ ਸੁਣਵਾਈ ਹੁਣ 6 ਜੁਲਾਈ 2026 ਨੂੰ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










