ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਮਿਲੀ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿਚ ਪੁਲਿਸ ਨੇ 1 ਕਿਲੋ 128 ਗ੍ਰਾਮ ਹੈਰੋਇਨ ਤੇ ਪਾਕਿਸਤਾਨ ਨਿਰਮਿਤ .30 ਬੋਰ ਦੀਆਂ 3 ਪਿਸਤੌਲਾਂ ਬਰਾਮਦ ਕੀਤੀਆਂ।
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਸਰਹੱਦ ਪਾਰ ਬੈਠੇ ਤਸਕਰਾਂ ਦੇ ਨਿਰਦੇਸ਼ ‘ਤੇ ਪੰਜਾਬ ਵਿਚ ਨਸ਼ਾ ਤੇ ਹਥਿਆਰਾਂ ਦੀ ਸਪਲਾਈ ਕਰ ਰਿਹਾ ਸੀ। ਪੁਲਿਸ ਅਧਿਕਾਰੀਆਂ ਮੁਤਾਬਕ ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਰੁਪਏ ਹੈ। ਸੁਰੱਖਿਆ ਏਜੰਸੀਆਂ ਹੁਣ ਇਸ ਨੈਟਵਰਕ ਦੇ ਹੋਰਨਾਂ ਮੈਂਬਰਾਂ, ਸਪਲਾਇਰਾਂ ਤੇ ਸਥਾਨਕ ਸੰਪਰਕਾਂ ਦੀ ਪਛਾਣ ਕਰਨ ਵਿਚ ਲੱਗੀਆਂ ਹਨ।
ਮਾਮਲੇ ਵਿਚ ਕਈ ਮਹੱਤਵਪੂਰਨ ਸੁਰਾਗ ਮਿਲੇ ਹਨ ਜਿਨ੍ਹਾਂ ਦੇ ਆਧਾਰ ‘ਤੇ ਅੱਗੇ ਹੋਰ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ। ਇਸ ਕਾਰਵਾਈ ਨੂੰ ਪੰਜਾਬ ਵਿਚ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰਾਂ ਖਿਲਾਫ ਚੱਲ ਰਹੀ ਮੁਹਿੰਮ ਦੀ ਵੱਡੀ ਸਫਲਤਾ ਮੰਨਿਆ ਜਾ ਰਿਹਾ ਹੈ। ਇਹ ਹੈਰੋਇਨ ਲੋਪੋਕੇ ਥਾਣੇ ਅਧੀਨ ਪੈਂਦੇ ਏਰੀਆ ਵਿਚ ਪਈ ਮਿਲੀ ਸੀ।
ਇਹ ਵੀ ਪੜ੍ਹੋ : ਜਲੰਧਰ : ਵਿਆਹੁਤਾ ਦੀ ਭੇਦ/ਭਰੇ ਹਾਲਾਤਾਂ ‘ਚ ਮੌ/ਤ, ਪੇਕੇ ਪਰਿਵਾਰ ਨੇ ਸਹੁਰਾ ਪਰਿਵਾਰ ‘ਤੇ ਲਗਾਏ ਕ.ਤ/ਲ ਦੇ ਇਲਜ਼ਾਮ
ਪੁਲਿਸ ਨੇ ਦੁਹਰਾਇਆ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਤੇ ਰੋਕ ਲਗਾਉਣ ਲਈ ਮੁਹਿੰਮ ਜਾਰੀ ਰਹੇਗਾ। ਪੁਲਿਸ ਨੇ ਸਪੱਸ਼ਟ ਕੀਤਾ ਕਿ ਸਰਹੱਦ ਪਾਰ ਤੋਂ ਚੱਲ ਰਹੇ ਅਜਿਹੇ ਨੈਟਵਰਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਆਉਣ ਵਾਲੇ ਦਿਨਾਂ ਵਿਚ ਇਸ ਤਸਕਰੀ ਨੈਟਵਰਕ ਨਾਲ ਜੁੜੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










