‘ਕਾਕਰੋਚ ਜਨਤਾ ਪਾਰਟੀ’ ਨੂੰ ਪ੍ਰਦਰਸ਼ਨ ਕਰਨ ਦੀ ਇਜ਼ਾਜਤ ਮਿਲ ਗਈ ਹੈ। ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਮਨਜ਼ੂਰੀ ਦਿੱਤੀ ਹੈ। ਉਹ ਅੱਜ ਸ਼ਾਮ 5 ਵਜੇ ਤੱਕ ਪ੍ਰਦਰਸ਼ਨ ਕਰ ਸਕਣਗੇ।
ਦੱਸ ਦੇਈਏ ਕਿ ਕਾਕਰੋਚ ਜਨਤਾ ਪਾਰਟੀ (CJP) ਦੇ ਫਾਊਂਡਰ ਅਭਿਜੀਤ ਦੀਪਕੇ ਅੱਜ ਸਵੇਰੇ ਅਮਰੀਕਾ ਤੋਂ ਦਿੱਲੀ ਪਹੁੰਚੇ ਹਨ। ਇਥੋਂ ਉਹ ਸਿੱਧੇ ਪੁਲਿਸ ਸਟੇਸ਼ਨ ਗਏ ਤੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੀ ਇਜਾਜ਼ਤ ਲਈ। ਅਭਿਜੀਤ ਨੇ ਸਮਰਥਕਾਂ ਤੋਂ ਪੁਲਿਸ ਸਟੇਸ਼ਨ ਪਹੁੰਚਣ ਦੀ ਅਪੀਲ ਕੀਤੀ ਸੀ। CJP ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣਾ ਪਹਿਲਾ ਪ੍ਰਦਰਸ਼ਨ ਕਰੇਗੀ। ਇਹ ਪ੍ਰਦਰਸ਼ਨ NEET-UG ਪੇਪਰ ਲੀਕ ਤੇ CBSE, CUET, SSC-GD ਵਰਗੀਆਂ ਪ੍ਰੀਖਿਆਵਾਂ ਵਿਚ ਹੋਈਆਂ ਗੜਬੜੀਆਂ ਦੇ ਖਿਲਾਫ ਹੈ।
ਇਹ ਵੀ ਪੜ੍ਹੋ : ‘ਕਦੇ ਨਾ ਭੁੱਲਣ ਵਾਲਾ ਸਾਕਾ…’ ਘੱਲੂਘਾਰਾ ਦਿਵਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਂ ਦਿੱਤਾ ਸੰਦੇਸ਼
ਪਾਰਟੀ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। CJP ਨੇ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਵਾਲੇ ਸਮਰਥਕਾਂ ਲਈ ਇਕ ਗਾਈਡਲਾਈਨ ਵੀ ਜਾਰੀ ਕੀਤੀ ਹੈ।ਇਸ ਵਿਚ ਸਮਰਥਕਾਂ ਤੋਂ ਸਨਸਕ੍ਰੀਨ ਲਗਾ ਕੇ, ਨਾਸ਼ਤਾ ਕਰਕੇ ਆਉਣ, ਹੱਥ ਵਿਚ ਤਿਰੰਗਾ, ਫੁੱਲ ਤੇ ਕਿਤਾਬ ਲਿਆਉਣ ਵਰਗੀਆਂ ਅਪੀਲਾਂ ਕੀਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










