ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਾਨਿਆ ਵਿਚ ਦੁਬਈ ਤੋਂ ਆਏ ਕਿਸਾਨ ਦੇ ਘਰ ਵੱਡਾ ਡਾਕਾ ਵੱਜਿਆ ਹੈ। ਬੀਤੀ ਰਾਤ ਚੋਰਾਂ ਨੇ ਕਿਸਾਨ ਦੇ ਘਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਚੋਰ ਅੱਧੀ ਰਾਤ ਨੂੰ ਘਰ ਦੀ ਗ੍ਰਿੱਲ ਤੋੜ ਕੇ ਅੰਦਰ ਵੜੇ ਤੇ 45 ਤੋਲੇ ਸੋਨਾ ਤੇ 5 ਲੱਖ ਦੀ ਨਕਦੀ ਲੈ ਕੇ ਫਰਾਰ ਹੋ ਗਏ। ਪਰਿਵਾਰ ਨੇ ਬੇਹੋਸ਼ੀ ਵਾਲੀ ਦਵਾਈ ਛਿੜਕਣ ਦੇ ਇਲਜ਼ਾਮ ਲਗਾਏ ਹੈ ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੋਰੀ ਹੋਏ ਗਹਿਣਿਆਂ ਵਿਚ ਉਨ੍ਹਾਂ ਦੀ ਧੀ ਤੇ ਨੂੰਹ ਦੇ ਗਹਿਣਿਆਂ ਤੋਂ ਇਲਾਵਾ ਪਰਿਵਾਰ ਦੇ ਬਜ਼ੁਰਗਾਂ ਦੀ ਨਿਸ਼ਾਨੀ ਵਜੋਂ ਸੰਭਾਲ ਕੇ ਰੱਖਿਆ ਗਿਆ ਸੋਨਾ ਵੀ ਸ਼ਾਮਲ ਹੈ। ਉਨ੍ਹਾਂ ਨੇ ਪੁਲਿਸ ਤੋਂ ਜਲਦ ਕਾਰਵਾਈ ਦੀ ਮੰਗ ਕੀਤੀ ਹੈ। ਬਜ਼ੁਰਗ ਬਲਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਲਗਭਗ 11 ਵਜੇ ਉਹ ਸੌਂ ਗਏ ਸਨ। ਅੱਧੀ ਰਾਤ ਉਨ੍ਹਾਂ ਦਾ ਪੁੱਤ ਜਦੋਂ ਖੇਤ ਵਿਚ ਪਾਣੀ ਦੇਖਣ ਲਈ ਗਿਆ ਤੇ ਫਿਰ ਵਾਪਸ ਆ ਕੇ ਸੌਂ ਗਿਆ। ਸਵੇਰੇ ਲਗਭਗ 5 ਵਜੇ ਜਦੋਂ ਪਰਿਵਾਰ ਜਾਗਿਆ ਤਾਂ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ। ਬਲਵਿੰਦਰ ਸਿੰਘ ਦਾ ਕਹਿਣਾ ਹੈ ਕਿ ਰਾਤ ਦੌਰਾਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਆਵਾਜ਼ ਤੱਕ ਸੁਣਾਈ ਨਹੀਂ ਦਿੱਤੀ। ਉਨ੍ਹਾਂ ਨੂੰ ਸ਼ੱਕ ਹੈ ਕਿ ਚੋਰਾਂ ਨੇ ਕੋਈ ਨਸ਼ੀਲਾ ਪਦਾਰਥ ਛਿੜਕ ਕੇ ਉਨ੍ਹਾਂ ਨੂੰ ਬੇਹੋਸ਼ ਕਰ ਦਿੱਤਾ ਸੀ ਜਿਸ ਕਾਰਨ ਪਰਿਵਾਰ ਡੂੰਘੀ ਨੀਂਦ ਵਿਚ ਸੁੱਤਾ ਰਿਹਾ।
ਇਹ ਵੀ ਪੜ੍ਹੋ : ਫਿਰੋਜ਼ਪੁਰ ‘ਚ ਗਾਬਾ ਕ.ਤਲ/ਕਾਂ.ਡ ‘ਚ ਪੁਲਿਸ ਦਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗਿਆ ਗ੍ਰਿਫ਼ਤਾਰ
ਉਨ੍ਹਾਂ ਇਹ ਵੀ ਕਿਹਾ ਕਿ ਚੋਰੀ ਦੀ ਘਟਨਾ ਨੂੰ ਉਸ ਵਿਅਕਤੀ ਵੱਲੋਂ ਅੰਜਾਮ ਦਿੱਤਾ ਗਿਆ ਹੈ ਜਿਸ ਨੂੰ ਘਰ ਅੰਦਰ ਪਏ ਸਾਮਾਨ ਤੇ ਉਸ ਦੀ ਲੋਕੇਸ਼ਨ ਬਾਰੇ ਪੂਰੀ ਜਾਣਕਾਰੀ ਸੀ। ਬਲਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਸਵੇਰੇ ਪੁਲਿਸ ਆਈ ਸੀ ਪਰ ਬਾਅਦ ਵਿਚ ਦੁਬਾਰਾ ਆਉਣ ਦਾ ਭਰੋਸਾ ਦੇ ਕੇ ਪਰਤ ਗਈ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ ਜਾਵੇ। ਦੂਜੇ ਪਾਸੇ ਪੁਲਿਸ ਅਧਿਕਾਰੀ ਸੀਸੀਟੀਵੀ ਕੈਮਰਿਆਂ ਨੂੰ ਖੰਗਾਲ ਰਹੀ ਹੈ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ ਤੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










