ਸੋਰਠਿ ਮਹਲਾ ੫ ॥
ਜੀਅ ਜੰਤ੍ਰ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥
ਹੇ ਭਾਈ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ। ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ। ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ।੧।ਰਹਾਉ। ਹੇ ਭਾਈ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ। ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ।੧। ਹੇ ਭਾਈ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ। ਹੇ ਭਾਈ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ।੨।੨੨।੫੦।
The mortals and other creatures are all created by Him and He alone is the saints succour. He Himself saves the honour of His devotee and perfect becomes his greatness. The Perfect Supreme Lord in with me. The Perfect Guru has all too perfectly preserved my honour and everybody is compassionate to me. Pause. Night and day Nanak utters the name of God, who is the Giver of soul and very life. His slave, He keeps clasped to His bosom, as do father and mother their child ॥2॥22॥50॥









