ਪੰਜਾਬ ਤੇ ਚੰਡੀਗੜ੍ਹ ਵਿਚ ਗਰਮੀ ਨੇ ਫਿਰ ਤੋਂ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੈ ਰਹੀ ਕਹਿਰ ਦੀ ਗਰਮੀ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਅੱਜ ਫਿਰ ਤੋਂ ਹੀਟ ਵੇਵ ਫਿਰ ਤੋਂ ਸ਼ੁਰੂ ਹੋ ਗਈ ਹੈ ਜੋ ਕਿ 11 ਜੂਨ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।
ਸੂਬੇ ਦੇ ਅਧਿਕਤਮ ਤਾਪਮਾਨ ਵਿਚ 2.1 ਡਿਗਰੀ ਦਾ ਵਾਧਾ ਹੋਇਆ ਹੈ। ਹੁਣ ਇਹ ਸਾਧਾਰਨ ਦੇ ਕਰੀਬ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ 44.8 ਡਿਗਰੀ ਸੈਲਸੀਅਸ ਬਠਿੰਡਾ ਵਿਚ ਦਰਜ ਕੀਤਾ ਗਿਆ ਜਦੋਂ ਕਿ ਚੰਡੀਗੜ੍ਹ ਵਿਚ 39.9 ਡਿਗਰੀ ਸੈਲਸੀਅਸ ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਰਾਜਸਥਾਨ ਨਾਲ ਲੱਗਦੇ ਚਾਰ ਜ਼ਿਲ੍ਹਿਆਂ ਫਾਜਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿਚ ਹੀਟ ਵੇਵ ਚੱਲੇਗੀ ਜਦੋਂ ਕਿ ਮੌਸਮ ਖੁਸ਼ਕ ਰਹੇਗਾ। ਮਾਹਿਰਾਂ ਨੇ ਸਲਾਹ ਦਿੱਤੀ ਹੈ ਕਿ ਅਜਿਹੇ ਵਿਚ ਲੋਕ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਬਚਣ। ਜ਼ਰੂਰੀ ਹੋਣ ‘ਤੇ ਹੀ ਬਾਹਰ ਜਾਣ।
ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ 11 ਤੋਂ 13 ਜੂਨ ਦੇ ਵਿਚ ਕੁਝ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਅਗੇਲ 4 ਦਿਨਾਂ ਦੌਰਾਨ ਅਧਿਕਤਮ ਤਾਪਮਾਨ ਵਿਚ ਹੌਲੀ-ਹੌਲੀ 3 ਤੋਂ 4 ਡਿਗਰੀ ਸੈਲਸੀਅਸ ਤਕ ਵਾਧਾ ਹੋ ਸਕਦਾ ਹੈ। 11 ਤੋਂ 13 ਦੂਨ ਦੇ ਵਿਚ ਕੁਝ ਥਾਵਾਂ ‘ਤੇ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। 9 ਜੂਨ ਨੂੰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਕੁਝ ਇਲਾਕਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਹੈ। ਪੂਰੇ ਇਲਾਕੇ ਵਿਚ ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ। ਯਾਨੀ ਮੀਂਹ ਦੀ ਸੰਭਾਵਨਾ ਨਹੀਂ ਹੈ ਤੇ ਦਿਨ ਦੇ ਤਾਪਮਾਨ ਵਿਚ ਵਾਧਾ ਹੋ ਸਕਦਾ ਹੈ। 10 ਜੂਨ ਨੂੰ ਸੂਬੇ ਦੇ ਕੁਝ ਇਲਾਕਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਹੈ। ਮੌਸਮ ਖੁਸ਼ਕ ਰਹਿਣ ਦੇ ਆਸਾਰ ਹਨ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਨੇੜੇ ਗੱਡੀ ‘ਚ ਆਏ ਨੌਜਵਾਨਾਂ ਨੇ ਹੁੱਲੜਬਾਜ਼ੀ ਮਗਰੋਂ ਕੀਤੀ ਫਾਇ/ਰਿੰਗ, 2 ਜ਼ਖ਼ਮੀ
11 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐੱਸਏਐੱਸਨਗਰ ਦੇ ਕੁਝ ਇਲਾਕਿਆਂ ਵਿਚ ਤੇਜ਼ ਹਵਾਵਾਂ ਚੱਲਣਗੀਆਂ। ਜਦੋਂ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਕੁਝ ਇਲਾਕਿਆਂ ਵਿਚ ਲੂ ਚੱਲਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










