ਅੰਮ੍ਰਿਤਸਰ ਦੇ ਧਾਰੀਵਾਲ ਬੱਗਾ ਨੇੜੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਅੰਮ੍ਰਿਤਸਰ ਦੇ ਪਿੰਡ ਲੱਲਾ ਅਫਗਾਨਾ ਦੇ ਰਹਿਣ ਵਾਲੇ ਪਛਾਣ ਸ਼ਮਸ਼ੇਰ ਸਿੰਘ ਵਜੋਂ ਹੋਈ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ।
ਇਹ ਵੀ ਪੜ੍ਹੋ : ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ
ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 10 ਵਜੇ ਸ਼ਮਸ਼ੇਰ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਸਬਾ ਓਠੀਆਂ ਤੋਂ ਅੰਮ੍ਰਿਤਸਰ ਰੋਡ ਵੱਲ ਆਪਣੇ ਪਿੰਡ ਜਾ ਰਿਹਾ ਸੀ। ਪਿੰਡ ਧਾਰੀਵਾਲ ਬੱਗਾ ਅੱਡੇ ਨੇੜੇ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬਲੈਰੋ ਗੱਡੀ ਦਾ ਡਰਾਈਵਰ ਗੱਡੀ ਭਜਾ ਕੇ ਲੈ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










