ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਲਈ ਭਾਰਤ ਤੋਂ ਇੱਕ ਸੁੰਦਰ ਗੋਲਡਨ ਫਾਈਬਰ ਪਾਲਕੀ ਸਾਹਿਬ ਅਟਾਰੀ-ਵਾਹਘਾ ਸਰਹੱਦ ਰਾਹੀ ਭੇਜੀ ਗਈ। ਇਸ ਮੌਕੇ ਧਾਰਮਿਕ ਸ਼ਰਧਾ ਤੇ ਭਾਰਤ-ਪਾਕਿਸਤਾਨ ਦੀ ਸਾਂਝੀ ਸਿੱਖ ਵਿਰਾਸਤ ਦਾ ਅਨੋਖਾ ਸੰਗਮ ਵੇਖਣ ਨੂੰ ਮਿਲਿਆ।

ਜਾਣਕਾਰੀ ਮੁਤਾਬਕ ਇਹ ਪਾਲਕੀ ਸਾਹਿਬ ਸੰਤ ਮਹਾਪੁਰਸ਼ ਬਾਬਾ ਦਰਸ਼ਨ ਸਿੰਘ ਕੁੱਲੀ ਵਾਲਿਆਂ ਦੀ ਪ੍ਰੇਰਣਾ ਨਾਲ ਉਨ੍ਹਾਂ ਦੇ ਸੇਵਾਦਾਰ ਗੁਰਦੇਵ ਸਿੰਘ ਕੁੱਲੀ ਵਾਲਿਆਂ ਵੱਲੋਂ ਤਿਆਰ ਕਰਵਾਈ ਗਈ ਹੈ। ਇਸ ਨੂੰ ਖਾਸ ਤੌਰ ‘ਤੇ ਪਾਕਿਸਤਾਨ ਦੇ ਸਿੰਧ ਸੂਬਾ ਨਿਵਾਸੀ ਭਾਈ ਮਹੇਸ਼ ਸਿੰਘ ਦੀ ਬੇਨਤੀ ‘ਤੇ ਤਿਆਰ ਕੀਤਾ ਗਿਆ, ਤਾਂਕਿ ਇਸ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਚ ਸਥਾਪਤ ਕਰਕੇ ਸ਼ਰਧਾਲੂਆਂ ਦੀ ਸੇਵਾ ਲਈ ਸੁਸ਼ੋਭਿਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ
ਪਾਲਕੀ ਸਾਹਿਬ ਨੂੰ ਬੁੱਧਵਾਰ ਨੂੰ ਅੰਮ੍ਰਿਤਸਰ ਦੇ ਅਟਾਰੀ ਵਿਖੇ ਏਕੀਕ੍ਰਿਤ ਚੈੱਕ ਪੋਸਟ (ਆਈਸੀਪੀ) ਰਾਹੀਂ ਪਾਕਿਸਤਾਨ ਭੇਜਿਆ ਗਿਆ। ਭਾਰਤੀ ਕਸਟਮ ਕਮਿਸ਼ਨਰ ਏ.ਪੀ. ਚੌਧਰੀ, ਸੁਪਰਡੈਂਟ ਅਸ਼ੋਕ ਕੁਮਾਰ ਅਤੇ ਬੀਐਸਐਫ ਅਧਿਕਾਰੀਆਂ ਨੇ ਜ਼ਰੂਰੀ ਰਸਮਾਂ ਪੂਰੀਆਂ ਕੀਤੀਆਂ। ਭਾਰਤੀ ਕਸਟਮ ਅਧਿਕਾਰੀਆਂ ਨੇ ਪਾਲਕੀ ਸਾਹਿਬ ਨੂੰ ਪਾਕਿਸਤਾਨ ਕਸਟਮਜ਼ ਨੂੰ ਸੌਂਪਣ ਦੀ ਪ੍ਰਕਿਰਿਆ ਪੂਰੀ ਕੀਤੀ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਦੇ ਆਗੂ ਭਾਈ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਪਾਲਕੀ ਸਾਹਿਬ ਰਸਮੀ ਤੌਰ ‘ਤੇ ਵਾਹਗਾ ਸਰਹੱਦ ‘ਤੇ ਰਮੇਸ਼ ਸਿੰਘ ਅਰੋੜਾ ਅਤੇ ਭਾਈ ਮਹੇਸ਼ ਸਿੰਘ ਦੇ ਸਾਥੀਆਂ ਨੂੰ ਸੌਂਪੀ ਜਾਵੇਗੀ।
ਧਾਰਮਿਕ ਸੰਗਠਨਾਂ ਅਤੇ ਸ਼ਰਧਾਲੂਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕੀਤਾ ਹੈ, ਇਸ ਨੂੰ ਗੁਰੂ ਨਾਨਕ ਦੇਵ ਜੀ ਦੇ ਪਿਆਰ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੀਆਂ ਸਿੱਖਿਆਵਾਂ ਦਾ ਪ੍ਰਤੀਕ ਦੱਸਿਆ ਹੈ। ਸ਼ਰਧਾਲੂਆਂ ਦਾ ਮੰਨਣਾ ਹੈ ਕਿ ਅਜਿਹੇ ਯਤਨ ਦੋਵਾਂ ਦੇਸ਼ਾਂ ਵਿਚਕਾਰ ਧਾਰਮਿਕ ਅਤੇ ਸੱਭਿਆਚਾਰਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










