ਹਰਿਆਣਾ ਦੇ ਹਾਂਸੀ ਵਿੱਚ ਤੜਕੇ ਸਵੇਰੇ ਇੱਕ ਖੌਫਨਾਕ ਵਾਰਦਾਤ ਵਾਪਰੀ। ਇੱਥੇ ਫਵਾਰਾ ਚੌਕ ਨੇੜੇ ਇੱਕ ਜਿੰਮ ਸੰਚਾਲਕ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਰਲ ਕਰ ਦਿੱਤਾ। ਹਮਲਾਵਰਾਂ ਵੱਲੋਂ ਕਰੀਬ 10 ਰਾਊਂਡ ਫਾਇਰ ਕੀਤੇ ਗਏ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਬਾਰੀ ਵਿੱਚ ਛਰਾ ਲੱਗਣ ਨਾਲ ਇੱਕ ਕੁੜੀ ਵੀ ਜ਼ਖਮੀ ਹੋ ਗਈ। ਮ੍ਰਿਤਕ ਜਿੰਮ ਸੰਚਾਲਕ ਦੀ ਪਛਾਣ ਕਪਿਲ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਜਿੰਮ ਸੰਚਾਲਕ ਕਪਿਲ ਸਵੇਰੇ 6 ਵਜੇ ਦੇ ਕਰੀਬ ਫਵਾਰਾ ਚੌਕ ਨੇੜੇ ਇੱਕ ਦੁਕਾਨ ਦੇ ਬਾਹਰ ਨੌਜਵਾਨ ਮੁੰਡੇ-ਕੁੜੀਆਂ ਨੂੰ ਐਕਸਰਸਾਈਜ਼ ਕਰਵਾ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਕਪਿਲ ‘ਤੇ ਨੇੜਿਓਂ ਗੋਲੀਬਾਰੀ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਗੋਲੀ ਲੱਗਣ ਨਾਲ ਜਿੰਮ ਸੰਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਗੋਲੀਬਾਰੀ ਵਿੱਚ ਜ਼ਖਮੀ ਹੋਈ ਇੱਕ ਕੁੜੀ ਨੂੰ ਹਿਸਾਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : FIFA World Cup 2026 ਅੱਜ ਤੋਂ ਸ਼ੁਰੂ: ਮੈਕਸੀਕੋ ਤੇ ਦੱਖਣੀ ਅਫ਼ਰੀਕਾ ਵਿਚਾਲੇ ਓਪਨਿੰਗ ਮੈਚ, 16 ਸ਼ਹਿਰਾਂ ‘ਚ ਖੇਡੇ ਜਾਣਗੇ 104 ਮੁਕਾਬਲੇ
ਸੂਚਨਾ ਮਿਲਣ ‘ਤੇ, ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ, ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਅਤੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ, ਅਪਰਾਧਿਕ ਜਾਂਚ ਏਜੰਸੀ (ਸੀਆਈਏ) ਅਤੇ ਫੋਰੈਂਸਿਕ ਟੀਮਾਂ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ ਹੈ। ਪੁਲਿਸ ਨੇੜਲੇ ਕੈਮਰਿਆਂ ਤੋਂ ਸੀਸੀਟੀਵੀ ਫੁਟੇਜ ਦੀ ਸਮੀਖਿਆ ਕਰ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਗਵਾਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










