ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਅੱਜ ਅੰਮ੍ਰਿਤਸਰ ਕੋਰਟ ਵਿਚ ਸੁਣਵਾਈ ਹੋਈ ਹੈ। ਜਿਸ ਵਿਚ ਕੋਰਟ ਨੇ ਮਜੀਠਾ ਥਾਣੇ ਦੀ ਸੀਸੀਟੀਵੀ ਫੁਟੇਜ ਮੰਗੀ ਹੈ। ਹੁਣ 15 ਜੂਨ ਨੂੰ ਅੰਮ੍ਰਿਤਸਰ ਅਦਾਲਤ ਵਿਚ ਅਗਲੀ ਸੁਣਵਾਈ ਹੋਵੇਗੀ। ਦੱਸ ਦੇਈਏ ਕਿ ਮਜੀਠੀਆ ‘ਤੇ ਜ਼ਬਰਦਸਤੀ ਸਮਾਗਮ ‘ਚ ਸ਼ਾਮਲ ਹੋਣ ਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਦੋਸ਼ ਲਗਾਏ ਗਏ ਸਨ।
ਇਹ ਵੀ ਪੜ੍ਹੋ : ‘ਹਾਲੇ ਗਠਜੋੜ ਦੀ ਕੋਈ ਸੰਭਾਵਨਾ ਨਹੀਂ’-BJP ਨਾਲ ਗਠਜੋੜ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ
ਕੋਰਟ ਨੂੰ ਪੁਲਿਸ ਨੂੰ ਸਖਤ ਤਾੜਨਾ ਦਿੱਤੀ ਕਿ ਤੁਸੀਂ ਥਾਣੇ ਦੀ ਸੀਸੀਟੀਵੀ ਫੁਟੇਜ ਲੈ ਕੇ ਆਓ ਜਿਥੇ ਮਜੀਠੀਆ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਤੁਹਾਡੇ ਪੇਪਰ ਪਾੜੇ ਗਏ। ਦੋਵੇਂ ਪੱਖਾਂ ਦੀ ਦਲੀਲਾਂ ਸੁਣਨ ਮਗਰੋਂ ਕੋਰਟ ਵੱਲੋਂ ਅਗਲੀ ਤਰੀਕ ਪਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਮਜੀਠਾ ਥਾਣੇ ਮਾਮਲੇ ਵਿਚ ਵਿਚ 50 ਤੋਂ ਵਧ ਸਮਰਥਕਾਂ ‘ਤੇ FIR ਦਰਜ ਕੀਤੀ ਗਈ ਸੀ। ਪਹਿਲਾਂ ਵੀ ਕੋਈ ਰਾਹਤ ਨਹੀਂ ਮਿਲੀ ਸੀ। ਅਦਾਲਤ ਵੱਲੋਂ ਅਗਾਊਂ ਜ਼ਮਾਨਤ ਦਾ ਮਾਮਲਾ ਵਿਚਾਰਿਆ ਗਿਆ ਹੈ। ਮਜੀਠੀਆ ਨੂੰ ਇਸ ਕੇਸ ਵਿਚੋਂ ਕੋਈ ਰਾਹਤ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










