ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਵਿਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਸਖਸ਼ ਨੇ ਪਾਵਨ ਸਰੂਪ ਅੱਗੇ ਪਈ ਕਿਰਪਾਨ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਹੈ। ਗੁਰਦੁਆਰੇ ‘ਚ ਮੌਜੂਦ ਸੰਗਤ ਨੇ ਸਖਸ਼ ਨੂੰ ਕਾਬੂ ਕਰ ਲਿਆ ਹੈ ਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਪ੍ਰਸ਼ਾਸਨਕ ਫੇਰਬਦਲ, 4 IAS ਅਤੇ 30 PCS ਅਧਿਕਾਰੀਆਂ ਦੇ ਹੋਏ ਤਬਾਦਲੇ
ਮਿਲੀ ਜਾਣਕਾਰੀ ਮੁਤਾਬਕ ਸ਼ਖਸ ਵੱਲੋਂ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਚ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਰੱਖੀ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਦਾ ਹੈ ਜਦੋਂ ਕਿ ਇਸ ਵਿਚਾਲੇ ਸੰਗਤਾਂ ਇਸ ਨੂੰ ਰੋਕ ਲੈਂਦੀਆਂ ਹਨ ਤੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਜਾਂਦਾ ਹੈ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗੜਗੱਜ ਨੇ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਸ਼ਕਤੀਆਂ ਕੰਮ ਕਰ ਰਹੀਆਂ ਹਨ, ਉਹ ਨਸ਼ਰ ਕੀਤੀਆਂ ਜਾਣ ਤਾਂ ਜੋ ਇਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇ। ਪਰਸੋਂ ਸ਼ਾਮ ਦੀ ਇਹ ਘਟਨਾ ਦੱਸੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਾਰਨਾਮੇ ਕਰਨ ਵਾਲਿਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ










