ਬਰਨਾਲਾ ਦੀ ਕੇਸੀ ਰੋਡ, ਲੇਨ ਨੰਬਰ 11 ‘ਤੇ ਇੱਕ ਘਰ ਦੇ ਅੰਦਰ ਏਸੀ ਯੂਨਿਟ ਦੀ ਮੁਰੰਮਤ ਕਰਦੇ ਸਮੇਂ ਅਚਾਨਕ ਧਮਾਕਾ ਹੋ ਗਿਆ, ਜਿਸ ਵਿਚ ਨੌਜਵਾਨ ਮਕੈਨਿਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 25 ਸਾਲਾ ਸਿਕੰਦਰ ਸਿੰਘ ਵਜੋਂ ਹੋਈ ਹੈ, ਜੋ ਕਿ ਠੀਕਰੀਵਾਲ ਪਿੰਡ ਦਾ ਰਹਿਣ ਵਾਲਾ ਸੀ।
ਰਿਪੋਰਟਾਂ ਮੁਤਾਬਕ ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਇੱਕ ਘਰ ਵਿੱਚ ਇੱਕ ਖਰਾਬ ਏਸੀ ਯੂਨਿਟ ਦੀ ਮੁਰੰਮਤ ਪਹੁੰਚਿਆ ਸੀ। ਜਦੋਂ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਤਾਂ ਅਚਾਨਕ ਇੱਕ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਦੀ ਆਵਾਜ਼ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਅਤੇ ਆਲੇ-ਦੁਆਲੇ ਦੇ ਲੋਕ ਤੁਰੰਤ ਘਟਨਾ ਸਥਾਨ ‘ਤੇ ਇਕੱਠੇ ਹੋ ਗਏ।

ਧਮਾਕੇ ਵਿੱਚ ਸਿਕੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਧਮਾਕੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਏਸੀ ਦੀ ਮੁਰੰਮਤ ਦੌਰਾਨ ਤਕਨੀਕੀ ਨੁਕਸ ਜਾਂ ਗੈਸ ਪ੍ਰੈਸ਼ਰ ਕਾਰਨ ਧਮਾਕਾ ਹੋਇਆ ਹੋ ਸਕਦਾ ਹੈ। ਹਾਲਾਂਕਿ, ਸਹੀ ਕਾਰਨ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਪਤਾ ਲੱਗੇਗਾ।
ਇਹ ਵੀ ਪੜ੍ਹੋ : ਅੱਜ ਜਲੰਧਰ ਆਉਣਗੇ CM ਮਾਨ ਤੇ ਕੇਜਰੀਵਾਲ, ਸਾਈਂ ਦਾਸ ਗਰਾਊਂਡ ‘ਚ ਹੋਵੇਗਾ ਵੱਡਾ ਸਮਾਗਮ
ਇਸ ਦੁਖਦਾਈ ਘਟਨਾ ਨੇ ਪਿੰਡ ਠੀਕਰੀਵਾਲ ਅਤੇ ਮ੍ਰਿਤਕ ਦੇ ਪਰਿਵਾਰ ‘ਤੇ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਸਿਕੰਦਰ ਸਿੰਘ ਦੀ ਬੇਵਕਤੀ ਮੌਤ ਨਾਲ ਇਲਾਕੇ ਦੇ ਲੋਕ ਬਹੁਤ ਦੁਖੀ ਹਨ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









