ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਜਬੋਵਾਲ ਵਿੱਚ ਬੀਤੇ ਦਿਨ ਅਣਪਛਾਤਿਆਂ ਨੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਉੱਤੇ ਸੱਤ ਤੋਂ ਅੱਠ ਗੋਲੀਆਂ ਚਲਾਈਆਂ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 32 ਸਾਲਾ ਮਨਜਿੰਦਰ ਸਿੰਘ ਉਰਫ ਮੰਨਾ ਵਜੋਂ ਹੋਈ ਹੈ। ਉਹ ਵਿਆਹਿਆ ਹੋਇਆ ਸੀ ਅਤੇ ਇੱਕ ਪੰਜ ਮਹੀਨੇ ਦੇ ਬੱਚੇ ਦਾ ਪਿਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਰਾਤ ਸਮੇਂ ਆਪਣੀ ਦੁਕਾਨ ਬੰਦ ਕਰਕੇ 10 ਵਜੇ ਦੇ ਕਰੀਬ ਆਪਣੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾਈਆਂ। ਮਨਜਿੰਦਰ ਦੀ ਪਿੱਠ ‘ਤੇ ਤਿੰਨ ਤੋਂ ਚਾਰ ਗੋਲੀਆਂ ਲੱਗੀਆਂ। ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਕਿ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਭਾਰਤ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ, ਪਹਿਲੇ ਵਨਡੇ ‘ਚ ਕਪਤਾਨ ਸ਼ੁਭਮਨ ਗਿੱਲ ਨੇ ਬਣਾਈਆਂ 84 ਦੌੜਾਂ
ਘਟਨਾ ਤੋਂ ਬਾਅਦ ਪਿੰਡ ਦੇ ਵਿੱਚ ਪੂਰਾ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪੁਲਿਸ ਵੱਲੋਂ ਪੂਰੇ ਇਲਾਕੇ ਦੇ ਕੈਮਰੇ ਖੰਗਾਲੇ ਜਾ ਰਹੇ ਹਨ, ਤਾਂ ਜੋ ਪੁਲਿਸ ਵੱਲੋਂ ਪਰਿਵਾਰ ਨੂੰ ਬਣਦਾ ਇਨਸਾਫ਼ ਦਿੱਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









