ਸ੍ਰੀ ਦਰਬਾਰ ਸਾਹਿਬ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਬੇਅਦਬੀ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮ ਨੂੰ ਇੱਕ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਨਾਲ ਸਬੰਧਤ ਹੈ। ਦੱਸ ਦਈਏ ਕਿ ਉਕਤ ਮੁਲਜ਼ਮ ਵੱਲੋਂ ਪਾਵਨ ਸਰੂਪ ਅੱਗੇ ਰੱਖੀ ਸ੍ਰੀ ਸਾਹਿਬ ਚੁੱਕਣ ਦੀ ਕੋਸ਼ਿਸ਼ ਕੀਤੀ ਸੀ। ਪਰ ਇਸ ਦੌਰਾਨ ਮੌਜੂਦ ਸੇਵਾਦਾਰਾਂ ਨੇ ਉਸ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਗਏ ਮੁਲਜ਼ਮ ਦੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ’ਚ ਉਹ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਉਹ ਇਕੱਲਾ ਹੀ ਇੱਥੇ ਆਇਆ ਹੈ। ਮੈਨੂੰ ਮਰਨ ਤੋਂ ਡਰ ਨਹੀਂ ਲੱਗਦਾ, ਜੇ ਮੇਰੀ ਗਲਤੀ ਹੈ ਤਾਂ ਬੇਸ਼ੱਕ ਮੈਨੂੰ ਮਾਰ ਦਿਓ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਨੌਜਵਾਨ ਦੀ ਭੇਦਭਰੇ ਹਲਾਤਾਂ ‘ਚ ਮੌ/ਤ: ਮਾਂ ਨੇ ਦੋਸਤਾਂ ‘ਤੇ ਲਗਾਏ ਗੰਭੀਰ ਇਲਜ਼ਾਮ, ਪੁਲਿਸ ਕਰ ਰਹੀ ਜਾਂਚ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









