ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਪੰਜਾਬ ਦੌਰੇ ਦੇ ਆਖਰੀ ਦਿਨ ਐਤਵਾਰ ਨੂੰ ਮੋਹਾਲੀ ਵਿਚ ਪਾਰਟੀ ਦਾ ਮੇਅਰ ਬਣਨ ਦੀ ਖੁਸ਼ੀ ਵਿਚ ਆਯੋਜਿਤ ਰੋਡ ਸ਼ੋਅ ਵਿਚ ਹਿੱਸਾ ਲਿਆ। ਰੋਜ ਸ਼ੋਅ ਵਿਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ, ਸਾਂਸਦ ਮਾਲਵਿੰਦਰ ਸਿੰਘ ਕੰਗ, ਵਿਧਾਇਕ ਕੁਲਵੰਤ ਸਿੰਘ ਤੇ ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵੀ ਹਾਜ਼ਰ ਸਨ।
ਰੋਡ ਸ਼ੋਅ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਦੇ ਸਾਢੇ ਚਾਰ ਸਾਲ ਪੂਰੇ ਹੋਣ ਦੇ ਬਾਅਦ ਹਾਲਾਤ ਅਜਿਹੇ ਹੋ ਜਾਂਦੇ ਸੀ ਕਿ ਲੋਕ ਉਨ੍ਹਾਂ ਨੂੰ ਪਿੰਡਾਂ ਵਿਚ ਵੜਨ ਤੱਕ ਨਹੀਂ ਦਿੰਦੇ ਸੀ। ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਚਲੇ ਚਾਰ ਸਾਲ ਵਿਚ ਇਕ ਤੋਂ ਵਧ ਕੇ ਇਕ ਕੰਮ ਕੀਤੇ ਹਨ ਜਿਸ ਦੇ ਚੱਲਦੇ ਲੋਕਾਂ ਦਾ ਪਿਆਰ ਤੇ ਸਮਰਥਨ ਮਿਲ ਰਿਹਾ ਹੈ।
ਕੇਜਰੀਵਾਲ ਨੇ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਬਣਾਉਣ ਨੂੰ ਲੈ ਕੇ ਲੋਕਾਂ ਤੋਂ ਹੱਥ ਖੜ੍ਹੇ ਕਰਵਾ ਕੇ ਇਕ ਤਰ੍ਹਾਂ ਦਾ ਸਰਵੇ ਵੀ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਉਤਸ਼ਾਹ ਤੇ ਸਮਰਥਨ ਦੇਖ ਕੇ ਸਪੱਸ਼ਟ ਹੈ ਕਿ ਇਸ ਵਾਰ ਭਗਵੰਤ ਮਾਨ ਨੂੰ ਭਾਰੀ ਬਹੁਮਤ ਨਾਲ ਫਿਰ ਤੋਂ ਮੱਖ ਮੰਤਰੀ ਬਣਾਉਣਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਹਨ੍ਹੇਰੀ, ਝੱਖੜ ਤੇ ਤੂਫਾਨ ਦਾ ਕ.ਹਿਰ, PSPCL ਨੂੰ ਹੋਇਆ 21 ਕਰੋੜ ਦਾ ਨੁਕਸਾਨ
ਕੇਜਰੀਵਾਲ ਨੇ ਕਿਹਾ ਕਿ ਕਿਹੜੇ-ਕਿਹੜੇ ਲੋਕ ਮਾਨ ਸਾਹਿਬ ਦੇ ਕੰਮ ਤੋਂ ਖੁਸ਼ ਹਨ। ਲੋਕਾਂ ਨੇ ਹੱਥ ਖੜ੍ਹੇ ਕੀਤੇ। ਇਸ ‘ਤੇ ਕੇਜਰੀਵਾਲ ਨੇ ਕਿਹਾ ਕਿ 5 ਸਾਲ ਵਿਚ ਇੰਨੇ ਕੰਮ ਕਰ ਦਿੱਤੇ। ਪੰਜਾਬ ਬਰਬਾਦ ਹੋ ਗਿਆ ਸੀ। ਬੜੀ ਮੁਸ਼ਕਲ ਨਾਲ ਵਾਹਿਗੁਰੂ ਦੀ ਕ੍ਰਿਪਾ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਈ। ਮਾਨ ਸਾਹਿਬ ਵਰਗਾ ਮੁੱਖ ਮੰਤਰੀ ਦਿੱਤਾ। ਹੁਣ ਚੰਗੇ ਕੰਮ ਹੋਣ ਲੱਗੇ ਹਨ। ਇਹ ਬੰਦ ਨਹੀਂ ਹੋਣੇ ਚਾਹੀਦੇ। ਭਾਰੀ ਬਹੁਮਤ ਨਾਲ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਉਣਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









