ਭਾਰਤੀ ਰਸੋਈ ਵਿਚ ਸੁਆਦ ਤੇ ਖੁਸ਼ਬੂ ਵਧਾਉਣ ਲਈ ਵਰਤੇ ਜਾਣ ਵਾਲੇ ਕੜੀ ਪੱਤੇ ਸਿਰਫ ਇਕ ਮਸਾਲਾ ਨਹੀਂ ਸਗੋਂ ਸਿਹਤ ਦਾ ਖਜ਼ਾਨਾ ਵੀ ਮੰਨੇ ਜਾਂਦੇ ਹਨ। ਭਾਵੇਂ ਹੀ ਇਹ ਸੁਣਨ ਵਿਚ ਥੋੜ੍ਹਾ ਅਜੀਬ ਲੱਗੇ ਪਰ ਆਸਾਨੀ ਨਾਲ ਮਿਲਣ ਵਾਲੀਆਂ ਇਹ ਹਰੀ ਪੱਤੀਆਂ ਸਰੀਰ ਨੂੰ ਕਈ ਤਰ੍ਹਾਂ ਤੋ ਫਾਇਦਾ ਪਹੁੰਚਾ ਸਕਦੀਆਂ ਹਨ। ਮਾਹਿਰਾਂ ਮੁਤਾਬਕ ਕੜੀ ਪੱਤਿਆਂ ਵਿਚ ਵਿਟਾਮਿਨ ਏ, ਬੀ ਤੇ ਸੀ ਤੇ ਈ ਦੇ ਨਾਲ-ਨਾਲ ਆਇਰਨ, ਕੈਲਸ਼ੀਅਮ, ਫਾਸਫੋਰਸ ਤੇ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਪਾਏ ਜਾਂਦੇ ਹਨ ਜੋ ਸਰੀਰ ਨੂੰ ਅੰਦਰ ਤੋਂ ਮਜ਼ਬੂਤ ਬਣਾਉਣ ਵਿਚ ਮਦਦ ਕਰਦੇ ਹਨ।
ਪਾਚਣ ਤੰਤਰ ਨੂੰ ਬਣਾਉਂਦਾ ਹੈ ਬੇਹਤਰ
ਕੜੀ ਪੱਤਿਆਂ ‘ਚ ਮੌਜੂਦ ਫਾਈਬਰ ਤੇ ਕੁਦਰਤੀ ਯੌਗਿਕ ਪਾਚਣ ਕਿਰਿਆ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰਦੇ ਹਨ। ਇਹ ਗੈਸ, ਬਦਹਜ਼ਮੀ ਤੇ ਕਬਜ਼ ਵਰਗੀਆਂ ਸਮੱਸਿਆਵਾਂ ਤੋਂ ਰਾਹਤ ਮਿਦਵਾ ਸਕਦਾ ਹੈ।
ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਵਿਚ ਮਦਦਗਾਰ
ਕੜੀ ਪੱਤੇ ਇੰਸੁਲਿਨ ਦੀ ਕਾਰਜ ਸਮਰੱਥਾ ਨੂੰ ਬੇਹਤਰ ਬਣਾਉਣ ਵਿਚ ਮਦਦ ਕਰ ਸਕਦੇ ਹਨ ਜਿਸ ਨਾਲ ਖੂਨ ਦਾ ਪੱਧਰ ਸੰਤੁਲਿਤ ਰੱਖਣ ਵਿਚ ਮਦਦ ਮਿਲਦੀ ਹੈ।
ਭਾਰ ਘਟਾਉਣ ਵਿਚ ਮਦਦਗਾਰ
ਕੜੀ ਪੱਤਿਆਂ ਵਿਚ ਮੌਜੂਦ ਤੱਤ ਸਰੀਰ ਦੀ ਵਾਧੂ ਚਰਬੀ ਨੂੰ ਘੱਟ ਕਰਨ ਤੇ ਮੈਟਾਬਾਲਿਜ਼ਮ ਨੂੰ ਵਧਾਉਣ ਵਿਚ ਮਦਦਗਾਰ ਮੰਨੇ ਜਾਂਦੇ ਹਨ। ਰੈਗੂਲਰ ਤੌਰ ਤੋਂ ਕੜੀ ਪੱਤੇ ਖਾਣ ਨਾਲ ਖਰਾਬ ਕੋਲੈਸਟ੍ਰਾਲ ਨੂੰ ਘੱਟ ਕਰਨ ਤੇ ਦਿਲ ਨੂੰ ਸਿਹਤਮੰਦ ਰੱਖਣ ਵਿਚ ਮਦਦ ਮਿਲ ਸਕਦੀ ਹੈ।
ਇਮਊਨਿਟੀ ਨੂੰ ਬਣਾਉਂਦਾ ਹੈ ਮਜ਼ਬੂਤ
ਕੜੀ ਪੱਤਿਆਂ ਵਿਚ ਮੌਜੂਦ ਐਂਟੀਆਕਸੀਡੈਂਟ ਤੇ ਵਿਟਾਮਿਨ ਸਰੀਰ ਦੀ ਰੋਗ ਰੋਕੂ ਸਮਰੱਥਾ ਨੂੰ ਵਧਾਉਣ ਵਿਚ ਮਦਦ ਕਰਦੇ ਹਨ। ਇਸ ਵਿਚ ਭਰਪੂਰ ਮਾਤਰਾ ਵਿਚ ਵਿਟਾਮਿਨ ਏ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਸਿਹਤ ਨੂੰ ਬਣਾਏ ਰੱਖਣ ਤੇ ਨਜ਼ਰ ਨੂੰ ਬੇਹਤਰ ਰੱਖਣ ਵਿਚ ਮਦਦ ਕਰਦਾ ਹੈ।
ਵਾਲਾਂ ਨੂੰ ਬਣਾਉਂਦਾ ਹੈ ਮਜ਼ਬੂਤ
ਕੜੀ ਪੱਤਿਆਂ ਦੇ ਝੜਨ ਨੂੰ ਘੱਟ ਕਰਨ, ਸਮੇਂ ਤੋਂ ਪਹਿਲਾਂ ਸਫੇਦ ਹੋਣ ਤੋਂ ਬਚਾਉਣ ਤੇ ਵਾਲਾਂ ਦੀਆਂ ਜੜ੍ਹਾਂ ਨੂੰ ਮਜ਼ਬੂਤ ਬਣਾਉਣ ਵਿਚ ਮਦਦ ਕਰ ਸਕਦੇ ਹਨ। ਇਸ ਦੇ ਐਂਟੀ ਬੈਕਟੀਰੀਅਲ ਤੇ ਐਂਟੀ ਆਕਸੀਡੈਂਟ ਗੁਣ ਸਕਿਨ ਨੂੰ ਇੰਫੈਕਸ਼ਨ ਤੋਂ ਬਚਾਉਣ ਤੇ ਕੁਦਰਤੀ ਚਮਕ ਬਣਾਏ ਰੱਖਣ ਵਿਚ ਮਦਦ ਕਰਦੇ ਹਨ। ਕੜੀ ਪੱਤਿਆਂ ਵਿਚ ਆਇਰਨ ਤੇ ਫੋਲਿਕ ਐਸਿਡ ਪਾਇਆ ਜਾਂਦਾ ਹੈ ਜੋ ਸਰੀਰ ਵਿਚ ਖੂਨ ਦੀ ਕਮੀ ਨੂੰ ਦੂਰ ਕਰਨ ਵਿਚ ਮਦਦਗਾਰ ਹੋ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









