ਸੰਗਰੂਰ ਸ਼ਹਿਰ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਧੂਰੀ ਰੋਡ ਪੁੱਲ ਹੇਠਾਂ ਇੱਕ 24 ਸਾਲਾ ਨੌਜਵਾਨ ਲੜਕੀ ਦੀ ਲਾਸ਼ ਮਿਲੀ। ਮ੍ਰਿਤਕਾ ਦੀ ਪਛਾਣ ਧੂਰੀ ਵਾਸੀ ਰਜਨੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ, ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਜਾਪ ਰਿਹਾ ਹੈ।
ਪੁਲਿਸ ਮੁਤਾਬਕ ਰਜਨੀ ਐਮਬੀਏ ਪਾਸ ਸੀ ਅਤੇ ਕਾਫੀ ਸਮੇਂ ਤੋਂ ਬੇਰੁਜ਼ਗਾਰ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਬੀਤੇ ਦਿਨ ਇੱਕ ਪ੍ਰਾਈਵੇਟ ਕੰਪਨੀ ਵਿੱਚ ਨੌਕਰੀ ਦੇ ਇੰਟਰਵਿਊ ਲਈ ਗਈ ਸੀ, ਪਰ ਸਫਲਤਾ ਨਾ ਮਿਲਣ ਕਾਰਨ ਮਾਨਸਿਕ ਤਣਾਅ ਵਿੱਚ ਸੀ। ਪੁਲਿਸ ਦਾ ਕਹਿਣਾ ਹੈ ਕਿ ਇਸੇ ਦੌਰਾਨ ਉਸ ਨੇ ਧੂਰੀ ਰੋਡ ਪੁੱਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਜਲੰਧਰ ਦੇ ਪਿੰਡ ਸੰਘਵਾਲ ‘ਚ ਹੋਈ ਬੇ/ਅਦ/ਬੀ ! ਮਹਿਲਾ ਨੇ ਗੁਟਕਾ ਸਾਹਿਬ ਦੇ ਅੰਗਾਂ ਨਾਲ ਕੀਤੀ ਛੇ/ੜਛਾੜ, ਪੁਲਿਸ ਨੇ ਕੀਤਾ ਕਾਬੂ
ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੰਗਰੂਰ ਭੇਜ ਦਿੱਤਾ ਹੈ। ਮ੍ਰਿਤਕਾ ਦੀ ਭੈਣ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਤਹਿਤ ਗੈਰ-ਕੁਦਰਤੀ ਮੌਤ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ ਦਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਹੁਣ ਤੱਕ ਜਾਂਚ ਵਿੱਚ ਕਿਸੇ ਵੀ ਤਰ੍ਹਾਂ ਦੀ ਸਾਜ਼ਿਸ਼ ਜਾਂ ਕਤਲ ਦੇ ਸਬੂਤ ਸਾਹਮਣੇ ਨਹੀਂ ਆਏ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









