ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਉਹ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਹੋ ਰਹੀ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਨਹੀਂ ਹਨ। ਉਨ੍ਹਾਂ ਕਿਹਾ ਕਿ ਮੈਨੂੰ ਬਦਨਾਮ ਕਰਨ ਲਈ ਮੇਰੀ ਫਰਜ਼ੀ ਵੀਡੀਓ ਬਣਾਈ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇੱਕ ਐਕਟਰ ਨੂੰ ਲੈ ਕੇ ਇਹ ਵੀਡੀਓ ਬਣਾਈ ਗਈ ਹੈ। ਉਨ੍ਹਾਂ ਦੋ ਰਿਪੋਰਟਾਂ ਵਿਖਾਉਂਦੇ ਹੋਏ ਕਿਹਾ ਕਿ ਇਹ ਰਿਪੋਰਟਾਂ ਪੰਜਾਬ ਤੋਂ ਬਾਹਰ ਦੀਆਂ ਲੈਬਾਂ ਦੀਆਂ ਹਨ, ਜਿਨ੍ਹਾਂ ਵਿਚ ਦੱਸਿਆ ਗਿਆ ਹੈ ਕਿ ਵੀਡੀਓ ਵਿਚ 1191 ਫ੍ਰੇਮਾਂ ਦੀ ਜਾਂਚ ਕੀਤੀ ਗਈ ਹੈ, ਇੱਕ ਵੀ ਫ੍ਰੇਮ ਮੇਰੇ ਨਾਲ ਨਹੀਂ ਮਿਲਦਾ। – ਜਾਂਚ ‘ਚ ਚਿਹਰੇ, ਕੱਦ ਤੇ ਸਰੀਰਕ ਬਣਤਰ ‘ਚ ਸਾਫ਼ ਫ਼ਰਕ ਪਾਇਆ ਗਿਆ।
CM ਮਾਨ ਨੇ ਕਿਾਹ ਕਿ ਜਾਂਚ ਰਿਪੋਰਟ ਮੁਤਾਬਕ ਵਾਇਰਲ ਵੀਡੀਓ ‘ਚ ਦਿਖਣ ਵਾਲਾ ਵਿਅਕਤੀ ਮੈਂ ਨਹੀਂ ਹਾਂ। ਕਥਿਤ ਵੀਡੀਓ ਕਿੱਥੋਂ ਦੀ ਹੈ, ਕਦੋਂ ਦੀ ਹੈ ਕੋਈ ਪਤਾ ਨਹੀਂ। ਰਿਪੋਰਟਾਂ ਦੇ ਅਧਾਰ ‘ਤੇ ਮੈਂ DGP ਨਾਲ ਵੀ ਗੱਲਬਾਤ ਕੀਤੀ ਹੈ ਤੇ DGP ਨੂੰ ਵੀ ਕਿਹਾ ਕਿ ਵੀਡੀਓ ‘ਚ ਜੋ ਵਿਅਕਤੀ ਹੈ ਉਸ ਦਾ ਪਤਾ ਲਗਾਇਆ ਜਾਵੇ। ਵੀਡੀਓ ਨੂੰ ਬਣਾਉਣ ਪਿੱਛੇ ਜਿਹੜੇ ਵੀ ਵਿਅਕਤੀ ਨੇ ਉਨ੍ਹਾਂ ਨੂੰ ਫੜਿਆ ਜਾਵੇ। ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਸਿੱਖ ਮੁੱਦਿਆਂ ਲਈ ਕੰਮ ਕੀਤਾ ਹੈ ਭਾਵੇਂ ਉਹ ਸੰਸਦ ਮੈਂਬਰ ਹੋਣ ਦੇ ਨਾਤੇ ਜਾਂ ਮੁੱਖ ਮੰਤਰੀ ਹੋਣ ਦੇ ਨਾਤੇ। ਮੈਂ ਅਜਿਹਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ।
ਇਹ ਵੀ ਪੜ੍ਹੋ : ਮਨਪ੍ਰੀਤ ਸਿੰਘ ਨੇ ਟੀਮ ਇੰਡੀਆ ਲਈ ਬਣਾਇਆ ਵੱਡਾ ਰਿਕਾਰਡ, ਭਾਰਤੀ ਹਾਕੀ ਦੇ ਬਣ ਗਏ ‘ਕਿੰਗ’
ਦੂਜੇ ਪਾਸੇ ਕਥਿਤ ਵਿਵਾਦਿਤ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਅਲੀ ਵੀਡੀਓ ਫੈਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਨੇ ਹਰਿਆਣਾ ਦੀਆਂ ਵੱਖ-ਵੱਖ ਲੈਬਾਂ ਤੋਂ ਦੋ ਰਿਪੋਰਟਾਂ ਵੀ ਸੌਂਪੀਆਂ ਜਿਨ੍ਹਾਂ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਭਗਵੰਤ ਮਾਨ ਨਹੀਂ ਹੈ। ਮੀਡੀਆ ਇੰਚਾਰਜ ਬਲਤੇਜ ਪੰਨੂ ਵੀ ਵਫ਼ਦ ਦਾ ਹਿੱਸਾ ਸਨ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









