ਅੱਜ ਸਵੇਰੇ ਪੰਜਾਬ ਦੇ ਜਲੰਧਰ ਵਿੱਚ ਮੀਂਹ ਪੈਣ ਨਾਲ ਮੌਸਮ ਵਿੱਚ ਬਦਲ ਗਿਆ। ਤਾਪਮਾਨ ਵਿੱਚ ਵੀ ਗਿਰਾਵਟ ਆਉਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ (19 ਜੂਨ) ਅੱਠ ਜ਼ਿਲ੍ਹਿਆਂ ਵਿੱਚ ਮੀਂਹ, ਗਰਜ ਅਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਵਿੱਚ ਗਰਜ ਅਤੇ ਬਿਜਲੀ ਡਿੱਗਣ, 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਚੰਡੀਗੜ੍ਹ ਵਿੱਚ ਅੰਸ਼ਿਕ ਤੌਰ ‘ਤੇ ਬੱਦਲਵਾਈ ਰਹੇਗੀ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਵਧਿਆ, ਜਿਸ ਨਾਲ ਇਹ ਆਮ ਦੇ ਨੇੜੇ ਆ ਗਿਆ।

22 ਜੂਨ ਤੱਕ ਗਰਜ ਅਤੇ ਮੀਂਹ ਜਾਰੀ ਰਹਿਣ ਦੀ ਉਮੀਦ
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਪੱਛਮੀ ਗੜਬੜੀ ਅਤੇ ਦੱਖਣੀ ਪੰਜਾਬ ਉੱਤੇ ਇੱਕ ਚੱਕਰਵਾਤੀ ਪ੍ਰਣਾਲੀ ਦੇ ਕਾਰਨ ਪੰਜਾਬ ਵਿੱਚ ਮੌਸਮ ਸਰਗਰਮ ਹੈ। 22 ਜੂਨ ਤੱਕ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਗਰਜ, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਚੰਡੀਗੜ੍ਹ ਉੱਤੇ ਸਰਗਰਮ ਪੱਛਮੀ ਗੜਬੜ 21 ਜੂਨ ਨੂੰ ਹੋਰ ਤੇਜ਼ ਹੋਵੇਗੀ। ਇਸ ਦਾ ਪ੍ਰਭਾਵ ਸੂਬੇ ਦੇ 18 ਜ਼ਿਲ੍ਹਿਆਂ ‘ਤੇ ਪਏਗਾ। ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ਲਈ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ, ਦੇਸ਼ ਦੇ 14.71 ਲੱਖ ਸਕੂਲਾਂ ‘ਚ ਜਿੱਤਿਆ ਐਵਾਰਡ
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਲੋਕ ਭਿਆਨਕ ਗਰਮੀ ਦਾ ਸਾਹਮਣਾ ਕਰ ਰਹੇ ਹਨ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 39.2 ਡਿਗਰੀ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









