ਅੰਮ੍ਰਿਤਸਰ ਵਿੱਚ ਇੱਕ ਘਰ ਡਿੱਗਣ ਨਾਲ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਦੇ ਮੁੱਖ ਸੇਵਾਦਾਰ ਬਾਬਾ ਮੁਖਤਾਰ ਸਿੰਘ ਸਣੇ ਦੋ ਲੋਕਾਂ ਦੀ ਮੌਤ ਹੋ ਗਈ। ਮੁਖਤਾਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਸੈਦਪੁਰ ਪਿੰਡ ਵਿੱਚ ਇੱਕ ਪੁਰਾਣਾ ਘਰ ਢਾਹ ਰਹੇ ਸਨ ਤਾਂ ਅਚਾਨਕ ਛੱਤ ਡਿੱਗ ਗਈ। ਬਾਬਾ ਮੁਖਤਾਰ ਸਿੰਘ ਅਤੇ ਅਜੈਪਾਲ ਸਿੰਘ ਮਲਬੇ ਹੇਠ ਦੱਬਣ ਨਾਲ ਗੰਭੀਰ ਜ਼ਖਮੀ ਹੋ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਨੇ ਦਮ ਤੋੜ ਦਿੱਤਾ।
ਬਾਬਾ ਮੁਖਤਾਰ ਸਿੰਘ ਲੰਬੇ ਸਮੇਂ ਤੋਂ ਗੁਰਦੁਆਰਾ ਦਮਦਮਾ ਸਾਹਿਬ ਭਿੰਡੀ ਔਲਖ ਵਿਖੇ ਸੇਵਾ ਕਰ ਰਹੇ ਸਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ।
ਪੰਜਾਬ ਭਾਜਪਾ ਦੇ ਮੈਂਬਰ ਅਤੇ ਦਿਹਾਤੀ ਅੰਮ੍ਰਿਤਸਰ ਜ਼ਿਲ੍ਹੇ ਦੇ ਸਾਬਕਾ ਪ੍ਰਧਾਨ ਹਰਦਿਆਲ ਸਿੰਘ ਔਲਖ ਨੇ ਕਿਹਾ ਕਿ ਬਾਬਾ ਮੁਖਤਾਰ ਸਿੰਘ ਨੇ ਆਪਣਾ ਪੂਰਾ ਜੀਵਨ ਲੋਕਾਂ ਦੀ ਸੇਵਾ ਕਰਨ ਅਤੇ ਸਮਾਜਿਕ ਕਾਰਜਾਂ ਲਈ ਸਮਰਪਿਤ ਕਰ ਦਿੱਤਾ। ਉਹ ਹਮੇਸ਼ਾ ਲੋੜਵੰਦਾਂ ਦੀ ਮਦਦ ਕਰਦੇ ਸਨ। ਉਹ ਲੋਕਾਂ ਲਈ ਮੁਫ਼ਤ ਘਰ ਬਣਾਉਣ ਦਾ ਕੰਮ ਵੀ ਕਰਦੇ ਸਨ। ਲੋਕਾਂ ਦੇ ਦੁੱਖ-ਦਰਦ ਵਿਚ ਸ਼ਾਮਲ ਹੋਣ ਉਨ੍ਹਾਂ ਦੀ ਪਛਾਣ ਬਣ ਗਈ ਸੀ।
ਉਨ੍ਹਾਂ ਦੱਸਿਆ ਕਿ ਬਾਬਾ ਮੁਖਤਾਰ ਸਿੰਘ ਵੀਰਵਾਰ ਨੂੰ ਵੀ ਸਮਾਜ ਸੇਵਾ ਵਿੱਚ ਲੱਗੇ ਹੋਏ ਸਨ। ਇੱਕ ਪਰਿਵਾਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਾਣੇ, ਖੰਡਰ ਹੋਏ ਘਰ ਨੂੰ ਢਾਹ ਕੇ ਮਲਬਾ ਹਟਾਉਣ ਦੀ ਬੇਨਤੀ ਕੀਤੀ ਸੀ। ਪਰਿਵਾਰ ਨੇ ਕਿਹਾ ਸੀ ਕਿ ਸਾਡਾ ਮਕਾਨ ਢਾਹ ਕੇ ਇਸ ਦਾ ਮਲਬਾ ਜਿਸ ਸੇਵਾ ਵਿਚ ਲਾਉਣਾ ਹੋਵੇ ਲਾ ਸਕਦੇ ਹੋ। ਇਸੇ ਬੇਨਤੀ ਕਰਕੇ ਬਾਬਾ ਮੁਖਤਾਰ ਸਿੰਘ ਖੁਦ ਉਥੇ ਪਹੁੰਚੇ ਅਤੇ ਮਕਾਨ ਨੂੰ ਢਾਹੁਣ ਦੇ ਕੰਮ ਵਿਚ ਲੱਗ ਗਏ।
ਇਹ ਵੀ ਪੜ੍ਹੋ : ਜਲੰਧਰ ‘ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰੁ. ਦੀ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਰੰਗੇ ਹੱਥੀਂ ਕੀਤਾ ਕਾਬੂ
ਇਸੇ ਦੌਰਾਨ ਘਰ ਦੀ ਛੱਤ ਦਾ ਲੈਂਟਰ ਅਚਾਨਕ ਡਿੱਗ ਗਿਆ, ਜਿਸ ਨਾਲ ਬਾਬਾ ਮੁਖਤਾਰ ਸਿੰਘ ਮਲਬੇ ਹੇਠ ਦੱਬ ਗਏ। ਉਨ੍ਹਾਂ ਦੇ ਨਾਲ ਇੱਕ 13 ਸਾਲ ਦਾ ਲੜਕਾ ਵੀ ਮਲਬੇ ਵਿੱਚ ਫਸ ਗਿਆ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤਾ, ਪਰ ਦੋਵਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









