ਖੰਨਾ ‘ਚ ਬੀਜਾ ਨੇੜੇ ਚੱਲਦੀ ਬੱਸ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। 80 ਤੋਂ 100 ਦੇ ਕਰੀਬ ਲੋਕ ਇਸ ਬੱਸ ਵਿਚ ਸਵਾਰ ਸਨ। ਡਬਲ ਡੈਕਰ ਬੱਸ ਅੱਗ ਨਾਲ ਸੜ ਕੇ ਸੁਆਹ ਹੋ ਚੁੱਕੀ ਹੈ। ਹਾਈਵੇ ‘ਤੇ ਇਹ ਹਾਦਸਾ ਵਾਪਰਿਆ। ਅਚਾਨਕ ਬੱਸ ਵਿਚੋਂ ਅੱਗ ਦੀਆਂ ਲਪਟਾਂ ਨਿਕਲਣ ਲੱਗੀਆਂ ਤੇ ਫਿਰ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕੀਤਾ ਤੇ ਸਮਾਂ ਰਹਿੰਦਿਆਂ ਸਾਰੀਆਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਤੇ ਕਿਸੇ ਤਰ੍ਹਾਂ ਉਨ੍ਹਾਂ ਦੀ ਜਾਨ ਬਚਾ ਲਈ ਗਈ ਪਰ ਪੂਰੀ ਬੱਸ ਅੱਗ ਦਾ ਗੋਲਾ ਬਣ ਗਈ। ਨਿੱਜੀ ਕੰਪਨੀ ਦੀ ਚੱਲਦੀ ਬੱਸ ਨੂੰ ਭਿਆਨਕ ਅੱਗ ਲੱਗੀ ਹੈ।
ਇਹ ਵੀ ਪੜ੍ਹੋ : ਇੰਗਲੈਂਡ ਦੌਰੇ ਲਈ ਭਾਰਤੀ ਵਨਡੇ ਟੀਮ ਦਾ ਐਲਾਨ, ਸ਼ੁਭਮਨ ਗਿੱਲ ਕਪਤਾਨ ਤੇ ਸ਼੍ਰੇਅਸ ਅਈਅਰ ਹੋਣਗੇ ਉਪ-ਕਪਤਾਨ
ਮਿਲੀ ਜਾਣਕਾਰੀ ਮੁਤਾਬਕ ਸਵਾਰੀਆਂ ਦੀ ਜਾਨ ਤਾਂ ਬਚ ਗਈ ਪਰ ਉਨ੍ਹਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਜਿੰਨੀ ਦੇਰ ਵਿਚ ਉਨ੍ਹਾਂ ਨੂੰ ਕੁਝ ਸਮਝ ਲੱਗਦਾ ਉਸ ਤੋਂ ਪਹਿਲਾਂ ਹੀ ਅੱਗ ਨੇ ਭਿਆਨਕ ਰੂਪ ਧਾਰ ਲਿਆ ਤੇ ਸਾਰਾ ਸਾਮਾਨ ਸੜ ਗਿਆ। ਪੰਜਾਬ ਤੋਂ ਯੂਪੀ ਲਈ ਇਹ ਬੱਸ ਜਾ ਰਹੀ ਸੀ। ਅੱਗ ਲੱਗਣ ਦੇ ਕਾਰਨਾਂ ਬਾਰੇ ਅਜੇ ਸਪੱਸ਼ਟ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ









